ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਸਰਕਾਰੀ ਪੌਲੀਟੈਕਨਿਕ ਵਿਖੇ ਨਸ਼ਾ ਵਿਰੋਧੀ ਸੈਮੀਨਾਰ

  • ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਨਸ਼ਾ ਨਾਂ ਕਰਨ ਦੀ ਸਹੁੰ ਚੁਕਾਈ

ਬਟਾਲਾ, 23 ਅਗਸਤ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਇੱਕ ਨਸ਼ਾ ਵਿਰੋਧੀ ਸੈਮੀਨਾਰ ਕੀਤਾ ਗਿਆ। ਨੌਜਵਾਨ ਵਰਗ ਨੂੰ ਨਸ਼ੇ ਅਤੇ ਹੋਰ ਸਮਾਜਿਕ ਰੀਤੀਆਂ ਤੋਂ ਬਚਾ ਕੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ ਦੀ ਦੇਖ-ਰੇਖ ਹੇਠ ਹੋਏ ਇਸ ਸੈਮੀਨਾਰ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵਲੋਂ ਕੀਤੀ ਗਈ ਜਦੋਂ ਕਿ ਮੁੱਖ ਮਹਿਮਾਨ ਦੇ ਤੌਰ ਤੇ ਵਾਈਸ ਆਫ ਬਟਾਲਾ ਦੇ ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਨਸ਼ਾ ਨਾਂ ਕਰਨ ਦੀ ਸਹੁੰ ਚੁਕਾਉਂਦਿਆਂ ਹੋਇਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਉਣ ਲਈ  ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਆਪਣੇ ਸੰਬੋਧਨ ਦੇ ਰਾਹੀਂ ਨਸ਼ਿਆਂ ਦੇ ਭੈੜੇ ਪ੍ਰਭਾਵ ਅਤੇ ਇਹਨਾਂ  ਦੇ ਗੈਰ ਕਾਨੂੰਨੀ ਧੰਦੇ ਬਾਰੇ ਨੌਜਵਾਨਾਂ ਨੂੰ ਦੱਸਦੇ ਹੋਏ ਨਸ਼ਿਆਂ ਤੋਂ ਬਚਕੇ ਆਪਣੇ ਭਵਿੱਖ ਲਈ ਪੜ੍ਹਾਈ ਖੇਡਾਂ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਦੀਆਂ ਬੁਰਾਈਆਂ ਬਾਰੇ ਦੱਸਿਆ ਅਤੇ ਇਹਨਾਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗੀ ਮੁਖੀ ਰਾਜਦੀਪ ਸਿੰਘ ਬੱਲ, ਸ਼ਿਵਰਾਜਨਪੁਰੀ, ਵਿਜੇ ਕੁਮਾਰ ਮਿਨਹਾਸ, ਹਰਜਿੰਦਰਪਾਲ ਸਿੰਘ, ਰੇਖਾ, ਸੁਨਿਮਰਜੀਤ ਕੌਰ, ਸ਼ਾਲਿਨੀ ਮਹਾਜਨ, ਮਧੂ ਗੁਪਤਾ, ਸੁਪਰਡੈਂਟ ਹਰਪਾਲ ਸਿੰਘ, ਜਗਦੀਪ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਅਤੀਸ਼ ਕੁਮਾਰ, ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਅੰਗਦਪ੍ਰੀਤ ਸਿੰਘ, ਮੁਖਤਾਰ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਕੌਰ, ਰੰਜੂ ਓਹਰੀ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਾਮ ਸਿੰਘ, ਰਮਨਦੀਪ ਸਿੰਘ, ਰਜਨੀਤ ਮੱਲੀ, ਹਰਜਿੰਦਰ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਸਤਵਿੰਦਰ ਕੌਰ, ਕੁਲਵਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।