ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਜਾਗਰੂਕਤਾ ਸਮਾਗਮ

ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਆਲ ਇੰਡੀਆਂ ਵੂਮੈਨ ਕਾਨਫਰੰਸ, ਸਤੀ ਸਮਾਧ, ਜਲੰਧਰ ਰੋਡ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਨਸ਼ਾਖੋਰੀ ਦੇ ਦੁਰਪ੍ਰਭਾਵਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ ਅਤੇ ਉਸਦੇ ਇਲਾਜ ਲਈ ਪੀੜਤ ਨੂੰ ਮੁੜ ਵਸੇਬੇ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸੇ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।