
ਬਟਾਲਾ , 17 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੌੜਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ। ਉਨਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ਼ ਤੋਂ ਇਲਾਵਾ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।