ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ 2 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨਸਭਾ ਹਲਕੇ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਅਜਨਾਲਾ ਅਤੇ ਰਾਜਾਸਾਂਸੀ ਵਿਧਾਨਸਭਾ ਹਲਕੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਓਠੀਆਂ ਅਤੇ ਸਰਕਾਰੀ ਹਾਈ ਸਕੂਲ, ਜਸਰਾਊਰ ਦੇ ਇਲੈਕਟਾਰਲ ਲਿਟਰੇਸੀ ਕਲੱਬਾਂ ਵਲੋਂ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ।ਇਸ ਰੈਲੀ ਵਿੱਚ ਸ਼ਾਮਿਲ ਇਲੈਕਟਾਰਲ ਲਿਟਰੇਸੀ ਕਲੱਬ ਦੇ ਮੈਂਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੇ ਸਾਈਕਲਾਂ ਤੇ ਵੋਟਰ ਜਾਗਰੂਕਤਾ ਨਾਰੇ ਲਿਖੇ ਬੈਨਰ ਟੰਗੇ ਹੋਏ ਸਨ ਅਤੇ ਉਹ ਆਮ ਲੋਕਾਂ ਨੂੰ ਲੋਕਤੰਤਾਰਿਕ ਪਰੰਪਰਾਵਾਂ ਨੁੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦੇ ਰਹੇ ਸਨ।ਇਹ ਸਾਈਕਲ ਰੈਲੀ ਅਲਗ-ਅਲਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰਦੀ ਹੋਈ ਸਾਰਿਆਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ।