ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

ਅੰਮ੍ਰਿਤਸਰ 21 ਜੂਨ 2024 : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਬੀਐਸਐਫ ਦੇ ਡੀਆਈਜੀ ਨੇ ਜਵਾਨਾ ਅਤੇ ਸਮੂਹ ਦੇਸ਼ ਵਾਸੀਆਂ ਨੂੰ ਯੋਗਾ ਦਿਵਸ ਦੀ ਵਧਾਈ ਦਿੱਤੀ ਹੈ। ਉਹਨਾਂ ਕਿਹਾ ਹੈ ਕਿ, ਤੰਦਰੁਸਤ ਰਹਿਣ ਦੇ ਲਈ ਯੋਗਾ ਕਰਨਾ ਬਹੁਤ ਜਰੂਰੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਯੋਗ ਦਿਵਸ ਤੋਂ ਇਲਾਵਾ ਵੀ ਬੀਐਸਐਫ ਦੇ ਜਵਾਨਾਂ ਨੂੰ ਹਰ ਰੋਜ਼ ਯੋਗਾ ਕਰਵਾਇਆ ਜਾਂਦਾ ਹੈ, ਕਿਉਂਕਿ ਬੀਐਸਐਫ ਦੇ ਜਵਾਨ ਦੇਸ਼ ਦੀ ਸੁਰੱਖਿਆ ਦੀ ਪਹਿਲੀ ਕਤਾਰ ਦੇ ਵਿੱਚ ਆਉਂਦੇ ਹਨ। ਇਸ ਕਰਕੇ ਉਹਨਾਂ ਦਾ ਤੰਦਰੁਸਤ ਰਹਿਣਾ ਬਹੁਤ ਹੀ ਜਰੂਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ, ਬੀਐਸਐਫ ਦੇਸ਼ ਦੀ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਦੇ ਨਾਲ ਬਚਨਵੱਧ ਹੈ।