ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੇਵਾ ਵਜੋਂ 1 ਕਰੋੜ ਦਾ ਚੈੱਕ ਭੇਟ 

ਅੰਮ੍ਰਿਤਸਰ, 28 ਫ਼ਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸ੍ਰੀ ਸੰਜੈ ਬਜਨੀਕਾ, ਐਮਡੀ ਸ੍ਰੀ ਪ੍ਰੇਮ ਬਜਨੀਕਾ ਅਤੇ ਸ੍ਰੀ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਸ੍ਰੀ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਇੱਛਾ ਪ੍ਰਗਟਾਈ ਸੀ। ਇਸੇ ਤਹਿਤ ਹੀ ਅੱਜ ਉਨ੍ਹਾਂ ਨੇ ਆਪਣੇ ਕੰਪਨੀ ਅਧਿਕਾਰੀਆਂ ਰਾਹੀਂ 1 ਕਰੋੜ ਦੀ ਰਾਸ਼ੀ ਦਾ ਚੈੱਕ ਭੇਟ ਭੇਜਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੈਂਚਰੀ ਪਲਾਈ ਬੋਰਡ ਕੰਪਨੀ ਏਜੀਐਮ ਸ੍ਰੀ ਬੀਐਸ ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਸਮੇਤ ਕੰਪਨੀ ਅਧਿਕਾਰੀ ਬਲਵਿੰਦਰ ਸਿੰੰਘ ਸਭਰਵਾਲ, ਐਨਆਰਆਈ ਜਗਜੀਤ ਸਿੰਘ ਆਦਿ ਹਾਜ਼ਰ ਸਨ।