ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਕੀਤੀ ਅਰਦਾਸ

  • ਨਵੇਂ ਸਾਲ ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲਗਾਤਾਰ ਕਰਵਾਏ ਜਾਣਗੇ ਸਰਬਪੱਖੀ ਵਿਕਾਸ ਕਾਰਜ

ਫਤਿਹਗੜ੍ਹ ਚੂੜੀਆਂ, 31 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਾਲ 2024 ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਸਰਬਪੱਖੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਲਕੇ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਹਲਕੇ ਅੰਦਰ ਸਾਲ 2023 ਵਿੱਚ ਵਿਕਾਸ ਕੰਮ ਕਰਵਾਏ ਗਏ ਹਨ, ਓਸੇ ਤਰ੍ਹਾਂ ਸਾਲ 2024 ਵਿੱਚ ਵੀ ਲੋਕ ਹਿੱਤ ਵਿੱਚ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲਾ ਪੱਧਰ ਤੱਕ ਲੋਕਾਂ ਨੂੰ ਪੁਜਦਾ ਕੀਤਾ ਜਾਵੇਗਾ।