- ਵਿਸ਼ੇਸ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ
ਫਤਿਹਗੜ੍ਹ ਚੂੜੀਆਂ, 23 ਫਰਵਰੀ : ਪੰਜਾਬ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਪਾਂ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਪਿੰਡ ਕੋਟਲਾ ਸਰਫ ਤੇ ਸ਼ਮਸ਼ੇਰਪੁਰ ਵਿਖੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪੁਜਦਾ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ। ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਗੁਰੂਤੇਗ ਸਿੰਘ, ਨਰਿੰਦਰ ਸਿੰਘ, ਪਲਵਿੰਦਰ ਸਿੰਘ, ਦੇਸਾ ਸਿੰਘ, ਕਸ਼ਮੀਰ ਸਿੰਘ, ਕਸ਼ਮੀਰ ਸਿੰਘ, ਜਸਪਾਲ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਮਿਸਤਰੀ ਪਰਮਜੋਤ ਸਿੰਘ ਸਿੰਧੀ, ਗੁਰਦਿਆਲ ਸਿੰਘ ਫੌਜੀ, ਕਾਕਾ ਮਸੀਹ, ਸਰਬਜੀਤ ਮਸੀਹ, ਰੱਤਾ ਮਸੀਹ, ਰਾਮ ਸਿੰਘ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਸਿੰਦੀ, ਕਰਮਜੀਤ ਪੀਏ ,ਰਵਿੰਦਰ ਗਿੱਲ , ਗੁਰਬਿੰਦਰ ਸਿੰਘ ਯੂਥ ਪ੍ਰਧਾਨ, ਕਰਨ ਬਾਠ ਤੇ ਅੰਮ੍ਰਿਤ ਔਜਲਾ ਆਦਿ ਹਾਜ਼ਰ ਸਨ।