ਮੋਟੇ ਅਨਾਜ (ਮਿਲਟਸ) ਨੂੰ ਬਣਾਇਆ ਜਾਵੇ ਆਪਣੀ ਖ਼ੁਰਾਕ ਦਾ ਹਿੱਸਾ-ਡਿਪਟੀ ਕਮਿਸ਼ਨਰ 

ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਦੱਸਿਆ ਕਿ ਸੰਨ 2023 ਨੂੰ ਇੰਟਰਨੈੱਸ਼ਨਲ ਈਅਰ ਆੱਫ ਮਿਲਟਸ ਘੋਸ਼ਿਤ ਕੀਤਾ ਗਿਆ ਸੀ ਅਤੇ ਇਸ ਸੰਬੰਧੀ ਸੈਂਟਰਲ ਜੇਲ੍ਹ ਗੋਇੰਦਵਾਲ ਸਾਹਿਬ ਤਰਨ ਤਾਰਨ ਵਿਖੇ ਮਿਲਟਸ ਯੋਗਾ ਸੈਸ਼ਨ ਅਤੇ ਮਿਲਟਸ ਮੇਲਾ 30.12.2023 ਨੂੰ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿੱਚ ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਫਾਈਦੇ ਨੂੰ ਸਾਰਿਆ ਨਾਲ ਸਾਝਾ ਕੀਤਾ ਗਿਆ। ਇਸ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਮੋਟੇ ਅਨਾਜ ਮਿਲਟਸ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਮੋਟੇ ਅਨਾਜ ਦੀ ਪੈਦਾਵਾਰ ਵਧਾਉਣੀ ਚਾਹੀਦੀ ਹੈ। ਜਿਸ ਨੂੰ ਉਗਾਉਣ ਵਿੱਚ ਪਾਣੀ ਵੀ ਘੱਟ ਇਸਤੇਮਾਲ  ਹੁੰਦਾ ਹੈ। ਇਸ ਤੋਂ ਬਾਅਦ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਐੱਫ. ਐੱਸ. ਐੱਸ ਆਈ. ਦੇ ਈਟ ਰਾਈਟ ਇੰਨੇਸ਼ੈਟਿਵਸ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਸਾਰਿਆਂ ਨੂੰ ਜਾਗਰੂਕ ਕੀਤਾ ਅਤੇ ਦੱਸਿਆ ਕਿ ਹਾਈਜੀਨ ਰੇਟਿੰਗ ਸਕੀਮ ਦੇ ਤਹਿਤ ਤਰਨ ਤਾਰਨ ਦੇ ਇੱਕ ਐੱਫ. ਬੀ. ਓ ਨੂੰ ਐੱਫ. ਐੱਸ. ਐੱਸ. ਆਈ ਵੱਲੋਂ VERY GOOD Certify ਕੀਤਾ ਗਿਆ ਹੈ।  ਡਿਪਟੀ ਕਮਿਸ਼ਨਰ ਵੱਲੋਂ ਐੱਫ.ਬੀ.ਓ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰਿਆਂ ਨੂੰ ਅਪੀਲ ਕੀਤੀ ਗਈ ਕਿ ਇਹ ਕੰਮ ਅੱਗੇ ਵੀ ਵਧੀਆ ਤਰੀਕੇ ਨਾਲ ਚੱਲਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ । ਇਸ ਮੌਕੇ ਤੇ ਐੱਸ.ਡੀ.ਐੱਮ ਪੱਟੀ ਸੀ੍ ਰਾਜੇਸ਼ ਸ਼ਰਮਾ ਨੇ ਭਰੋਸਾ ਦੁਆਇਆ ਕਿ ਸਬਜੀ ਮੰਡੀ ਪੱਟੀ ਨੂੰ ਕਲੀਨ ਵੈਜੀਟੇਬਲ ਐੱਡ ਫਰੂਟ ਮਾਰਕੀਟ ਬਣਵਾਉਣ ਵਿੱਚ ਪੂਰਾ ਯੋਗਦਾਨ ਦਿੱਤਾ ਜਾਵੇਗਾ ।