ਕਾਂਗਰਸ ਪਾਰਟੀ ਵੱਲੋਂ ਐਲਆਈਸੀ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਗੁਰਦਾਸਪੁਰ, 6 ਫ਼ਰਵਰੀ : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੌ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ ਵਾਲਾ ਹੈ। ਗੁਰਦਾਸਪੁਰ ਵਿੱਚ ਵੀ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਐਲਆਈਸੀ ਦਫ਼ਤਰ ਗੁਰਦਾਸਪੁਰ ਸਾਹਮਣੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਕਿਹਾ ਕਿ ਭਾਜਪਾ ਸਰਕਾਰ ਦੇਸ਼ ਨੂੰ ਡੋਬ ਰਹੀ ਹੈ ਅਤੇ ਦੇਸ਼ ਨੂੰ ਅੰਬਾਨੀ ਅਤੇ ਅੰਡਾਨੀ ਦੇ ਅੱਗੇ ਗਿਰਵੀ ਰੱਖਿਆ ਹੋਇਆਂ ਹੈ।ਇਸ ਮੌਕੇ ਤੇ ਉਹਨ ਨੇ ਕੂਵਰ ਵਿਜੇ ਪ੍ਰਤਾਪ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਅਜੇ ਵੀ ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੂੰਵਰ ਵਿਜੇ ਪ੍ਰਤਾਪ ਨੂੰ ਆਪਣੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਅੰਬਾਨੀ ਅਤੇ ਅੰਡਾਨੀ ਦੇ ਅੱਗੇ ਗਿਰਵੀ ਰੱਖਿਆ ਹੈ ਅਤੇ ਜੇਕਰ ਹੁਣ ਅੰਬਾਨੀ ਅਤੇ ਅੰਡਾਨੀ ਗਰੁੱਪ ਡੁੱਬਦਾ ਹੈ ਤਾਂ ਸਾਡਾ ਦੇਸ਼ ਵੀ ਡੁੱਬ ਜਾਵੇਗਾ।ਇਸ ਲਈ ਅੱਜ ਲੋਕਾਂ ਨੂੰ ਲਾਮਬੰਦ ਕਰਨ ਲਈ ਇਹ ਧਰਨੇ ਦਿੱਤੇ ਜਾ ਰਹੇ ਹਨ। ਇਸ ਮੌਕੇ ਤੇ ਬਰਗਾੜੀ ਇਨਸਾਫ਼ ਮੋਰਚੇ ਤੇ ਬੋਲਦੇ ਹੋਏ ਕਿਹਾ ਕਿ ਉਹ ਕੁੰਵਰ ਵਿਜੇ ਪ੍ਰਤਾਪ ਦਾ ਧੰਨਵਾਦ ਕਰਦੇ ਹਨ ਕਿ ਉਹ ਬਰਗਾੜੀ ਇਨਸਾਫ ਮੋਰਚੇ ਵਿੱਚ ਜਾ ਕੇ ਬੈਠੇ ਹਨ ਪਰ ਕੁੰਵਰ ਵਿਜੇ ਪ੍ਰਤਾਪ ਨੂੰ ਇਹ ਧਰਨਾ ਆਪਣੇ ਮੁੱਖ ਮੰਤਰੀ ਦੇ ਘਰ ਅੱਗੇ ਲਾਉਣਾ ਚਾਹੀਦਾ ਹੈ।ਜੇਕਰ ਉਹਨਾਂ ਨੂੰ ਆਪਣੀ ਸਰਕਾਰ ਵਿਚ ਹੀ ਬਰਗਾੜੀ ਦਾ ਇਨਸਾਫ ਨਹੀ ਮਿਲ ਰਿਹਾ ਤਾਂ ਉਹਨਾਂ ਨੂੰ ਆਪਣੇ ਪਦ ਤੋਂ ਅਸਤੀਫਾ ਦੇਣਾ ਚਾਹੀਦਾ ਹੈ।ਇਸ ਮੌਕੇ ਵਿਧਾਇਕ ਪਾਹੜਾ ਨੇ ਪੰਜਾਬ ਸਰਕਾਰ ਦੀ ਸਸਤੀ ਰੇਤਾ ਪਾਲਸੀ ਤੇ ਵੀ ਸਵਾਲ ਖੜੇ ਕੀਤੇ।