ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਝਬਾਲ ਮੰਨਣ ਅਤੇ ਗੱਗੋਬੂਹਾ ਵਿੱਚ ਵੋਟਰ ਕੱਢੀ ਗਈ  ਜਾਗਰੁਕਤਾ ਰੈਲੀ 

ਤਰਨ ਤਾਰਨ 03 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ)  ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਝਬਾਲ ਮੰਨਣ ਅਤੇ ਗੱਗੋਬੂਹਾ ਵਿੱਚ ਵੋਟਰ ਜਾਗਰੁਕਤਾ ਰੈਲੀ ਕੱਢੀ ਗਈ।ਇਸ ਵਿੱਚ ਪਿੰਡ ਦੇ ਹਰ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਕਿੳਂਕਿ ਇਸ ਪਿੰਡ ਵਿੱਚ 2019 ਦੀ ਲੋਕ ਸਭਾ ਚੋਣਾਂ ਵਿਚ ਵੋਟ ਪ੍ਰਤੀਸ਼ਤ   50 % ਤੋਂ ਘੱਟ ਸੀ।ਇਸ ਵਾਰ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਪਿੰਡ  ਵਿੱਚ ਵੋਟਰਾਂ ਨੂੰ ਵੋਟ ਦੀ ਤਾਕਤ ਅਤੇ ਭਾਰਤੀ ਲੋਕ ਤੰਤਰ ਪ੍ਰਣਾਲੀ ਦੇ ਮਹੱਤਵ ਬਾਰੇ ਰੈਲੀ ਰਾਹੀਂ ਦੱਸਿਆ ਗਿਆ।