ਜੰਡਿਆਲਾ ਗੁਰੂ , 16 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਕਿਹਾ ਕਿ ਹਜਾਰਾਂ ਲੋਕਾਂ ਵੱਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਇਸ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਬਿਹਤਰ ਸੇਵਾ ਮਿਲ ਸਕੇ ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ । ਉਨ੍ਹਾਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਰੱਖ ਰਖਾਵ ਲਈ ਜਿੰਮੇਵਾਰ ਸਰਵਿਸ ਓਪਰੇਟਰ ਦੀ ਵਿਭਾਗੀ ਹਦਾਇਤਾਂ ਅਤੇ ਜਿਲ੍ਹਾ ਪੱਧਰੀ ਦੀਆਂ ਟੀਮਾਂ ਵਲੋਂ ਸਮੇਂ ਸਮੇਂ ਤੇ ਚੈਕਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਸਬ ਡਵੀਜਨ ਪੱਧਰ ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰਖਦਿਆਂ ਐਸ.ਡੀ.ਐਮ. ਨੂੰ ਵੀ ਆਪਣੇ ਪੱਧਰ ਤੇ ਇਨ੍ਹਾਂ ਸੇਵਾ ਕੇਂਦਰਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਕਿਸੇ ਕਿਸਮ ਦੀ ਵੀ ਸ਼ਿਕਾਇਤ ਸਬੰਧੀ ਉਨਾਂ ਰਾਬਤਾ ਕੀਤਾ ਜਾਵੇ।