ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਭਾਰਤ ਦੇ ਸੰਵਿਧਾਨ ਦਾ ਨਿਰਮਾਣ ਦਿਵਸ' ਮਨਾਇਆ

ਬਟਾਲਾ, 29 ਨਵੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ ਐਸ ਐਸ ਯੂਨਿਟ ਵੱਲੋਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਦਾ ਇਤਿਹਾਸਕ ਦਿਨ 'ਸੰਵਿਧਾਨ ਦਿਵਸ' ਮਨਾਇਆ। ਇਸ ਮੌਕੇ ਪ੍ਰਿੰਸੀਪਲ ਭੱਟੀ ਨੇ ਸੰਬੋਧਨ ਕਰਦਿਆਂ ਹੋਇਆਂ ਲੋਕਤੰਤਰ, ਆਜ਼ਾਦੀ, ਬਰਾਬਰੀ ਅਤੇ ਨਿਆਂ ਦੀ ਮਹੱਤਤਾ ਅਤੇ ਸੰਵਿਧਾਨ ਵਿੱਚ ਦਰਜ ਮੂਲ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਪ੍ਰਾਪਤ ਹੋਏ ਨਿਰਦੇਸ਼ਾਂ ਦੇ ਅਨੁਸਾਰ ਕਾਲਜ ਵਿੱਚ ਸਾਲ ਭਰ ਪ੍ਰੋਗਰਾਮ ਕਰਵਾਏ ਜਾਣਗੇ, ਉਨਾਂ ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਵਿਧਾਨ ਪ੍ਰਤੀ ਸੁਹਿਰਦ ਰਹਿਣ ਦੀ ਸੌਂਹ  ਵੀ ਚੁਕਾਈ। ਇਸ ਮੌਕੇ ਕਾਲਜ ਦੇ ਸੇਵਾਮੁਕਤ ਪ੍ਰਿੰਸੀਪਲ ਬਲਵਿੰਦਰ ਸਿੰਘ. ਸਿਵਲ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਬਿਜਲੀ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਟਰੇਨਿੰਗ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਕੈਮੀਕਲ ਵਿਭਾਗ ਦੇ ਇੰਚਾਰਜ ਮੈਡਮ ਰੇਖਾ, ਈਸੀਈ ਵਿਭਾਗ ਦੇ ਇੰਚਾਰਜ  ਜਗਦੀਪ ਸਿੰਘ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਤੋਂ ਇਲਾਵਾ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਰਾਮ ਸਰੂਪ, ਰਕੇਸ਼ ਚੋਪੜਾ ਆਦਿ ਨੇ ਆਪਣੇ ਸੰਬੋਧਨ ਰਾਹੀਂ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਬਿਹਤਰ ਸਮਾਜ ਦੀ ਉਸਾਰੀ ਲਈ ਕੰਮ ਕਰਨ ਦੀ ਵਚਨਬੱਧਤਾ ਦਾ ਸੰਦੇਸ਼ ਦਿੰਦੇ ਹੋਏ ਵਿਦਿਆਰਥੀਆਂ ਨੂੰ ਨੈਤਿਕਤਾ ਅਤੇ ਆਚਰਣ, ਆਪਣੇ ਵਿਲੱਖਣ ਵਿਚਾਰਾਂ ਦੀ ਵਰਤੋਂ, ਕੈਰੀਅਰ ਬਣਾਉਣ ਦੇ ਵਿਕਲਪ ਵਜੋਂ ਨਵੀਨਤਾ ਅਤੇ ਸਟਾਰਟ-ਅੱਪਸ ਰਾਹੀਂ ਉੱਦਮੀ ਬਣਨ ਬਾਰੇ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਸੰਵਿਧਾਨ ਦੀ ਪ੍ਰਸਤਾਵਨਾ ਦੇ ਮਹੱਤਵ ਬਾਰੇ ਜਾਣਿਆ।