ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਰਿਪੋਰਟ ਤੇ ਮੌਜੂਦਾ ਸਰਕਾਰ ਕਰੇ ਕਾਰਵਾਈ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 3 ਜਨਵਰੀ  : ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ 1 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਅਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਰਹੇ ਭਾਈ ਗੁਰਦੇਵ ਸਿੰਘ ਕਾਉਂਕੇ ਜਿੰਨਾ ਦਾ ਕਿ 1993 ਦੇ ਵਿੱਚ ਤਤਕਾਲੀਨ ਅਫ਼ਸਰਾਂ ਵੱਲੋਂ ਉਨ੍ਹਾਂ ਨੂੰ ਕੋਹ ਕੋਹ ਕੇ ਜਗਰਾਉਂ ਵਿਖੇ ਸ਼ਹੀਦ ਕਰ ਦਿੱਤਾ ਗਿਆ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਧਰਮ ਪਤਨੀ ਦੀ ਬਹੁਤ ਵੱਡੀ ਕੁਰਬਾਨੀ ਹੈ, ਜਿੰਨਾ ਨੇ ਭਾਈ ਸਾਹਿਬ ਦੀ ਗੈਰ ਹਾਜ਼ਰੀ ਵਿੱਚ ਬਚਿਆ ਦੀ ਪਰਵਰਿਸ਼ ਕੀਤੀ ਅਤੇ ਉਨ੍ਹਾਂ ਦੀ ਯਾਦ ਦੇ ਵਿੱਚ ਹਰ ਸਾਲ ਅਖੰਡ ਪਾਠ ਸਾਹਿਬ ਕਰਵਾਉਂਦੇ ਰਹੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1990 ਵਿੱਚ ਸਿੱਖਾਂ ਤੇ ਹੋ ਰਹੇ ਅੱਤਿਆਚਾਰ ਦੌਰਾਨ ਲੱਖ ਤੋਂ ਵੱਧ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ ਹੈ। ਪਿਛਲੇ 25 ਸਾਲ ਤੋਂ ਭਾਈ ਗੁਰਦੇਵ ਸਿੰਘ ਕੋਕੇ ਦੀ ਰਿਪੋਰਟ ਅਲਮਾਰੀਆਂ ਦੇ ਵਿੱਚ ਧੂੜ ਫੂਕਦੀ ਰਹੀ ਅਤੇ ਹੁਣ ਮੌਜੂਦਾ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ ਘੱਟ ਜਨਤਕ ਹੋਏ ਰਿਪੋਰਟ ਦੇ ਉੱਪਰ ਕਾਰਵਾਈ ਜ਼ਰੂਰ ਕਰੇ ਅਤੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣ ਕਹਿ ਕੇ ਸਭ ਤੋਂ ਘਨੌਣਾ ਅੱਤਵਾਦ ਸਰਕਾਰੀ ਅੱਤਵਾਦ ਹੁੰਦਾ ਹੈ ਅਤੇ ਇਹ ਇੱਕ ਸਰਕਾਰੀ ਅੱਤਵਾਦ ਸੀ ਜਿਸ ਵਿੱਚ ਲੱਖਾਂ ਨੌਜਵਾਨ ਸ਼ਹੀਦ ਕੀਤੇ ਗਏ ਸਨ ਅੱਗੇ ਬੋਲਦੇ ਹੋਏ ਕਿਹਾ ਕਿ ਜਿਸ ਤਰੀਕੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਬਿਆਨ ਦਿੱਤਾ ਗਿਆ ਇਸ ਤਰੀਕੇ ਅਗਰੈਸਿਵ ਹੋ ਕੇ ਗ੍ਰਹਿ  ਮੰਤਰੀ ਅਮਿਤ ਸ਼ਾਹ ਨੂੰ ਬਿਆਨ ਨਹੀਂ ਸੀ ਦੇਣਾ ਚਾਹੀਦਾ।