ਨੂੰਹ ਨੇ ਸੱਸ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰਿਆ

ਅਜਨਾਲਾ, 28 ਫਰਵਰੀ : ਅਜਨਾਲਾ ਦੇ ਪਿੰਡ ਸੈਂਸਰਾਂ ਕਲਾਂ ‘ਚ ਇੱਕ ਨੂੰਹ ਵੱਲੋਂ ਆਪਣੀ ਸੱਸ ਨੂੰ ਕਰੰਟ ਲਗਾ ਕੇ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਔਰਤ ਅਮਰਜੀਤ ਕੌਰ ਨੂੰ ਉਸਦੀ ਨੂੰਹ ਨੇ ਪਹਿਲਾਂ ਸਿਰ ਵਿੱਚ ਬਾਲਾ ਮਾਰਿਆ ਤੇ ਬਾਅਦ ਵਿੱਚ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਅਜਨਾਲਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ 25 ਫਰਵਰੀ ਨੂੰ ਇੱਕ ਔਰਤ ਅਮਰਜੀਤ ਕੌਰ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਸੀ, ਜਿਸਦੀ ਉਨ੍ਹਾਂ ਵੱਲੋਂ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਇਸ ਕੇਸ ਨੂੰ ਸੁਲਝਾ ਲਿਆ ਗਿਆ, ਉਨ੍ਹਾਂ ਦੱਸਿਆ ਕਿ ਅਮਰਜੀਤ ਕੌਰ ਦਾ ਕਤਲ ਉਸਦੀ ਨੂੰਹ ਵਲੋਂ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੀ ਨੂੰਹ ਨਰਿੰਦਰਜੀਤ ਕੌਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ 15 ਸਾਲ ਪਹਿਲਾਂ ਮੇਰਾ ਵਿਆਹ ਹੋਇਆ ਸੀ ਤੇ ਮੈਨੂੰ ਮੇਰੀ ਸੱਸ ਚੰਗਾ ਨਹੀਂ ਸਮਝਦੀ ਸੀ ਜਿਸ ਤੋਂ ਦੁਖੀ ਉਹ ਉਸਨੇ ਗੁੱਸੇ ਵਿੱਚ ਆ ਕੇ ਕਤਲ ਕਰ ਦਿੱਤਾ। ਡੀਐਸਪੀ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਕਤਲ ਕਰਨ ਲਈ ਵਰਤਿਆ ਗਿਆ ਬਾਲਾ ਬਰਾਮਦ ਕਰ ਲਿਆ ਗਿਆ ਹੈ ਤੇ ਅੱਜ ਅਦਾਲਤ ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।