ਕਲਾਨੌਰ, 4 ਮਾਰਚ : ਕਸਬਾ ਕਲਾਨੌਰ ਵਿਚ ਦੋ ਬੱਚਿਆਂ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇੱਕ ਘਰ ਵਿੱਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਬੱਚਿਆਂ ਦੀ ਪਛਾਣ ਲੜਕਾ ਹਰਪ੍ਰੀਤ (3) ਅਤੇ ਇੱਕ ਕਰੀਬ 6 ਸਾਲ ਬੱਚੀ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਨ੍ਹ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ। ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ ਕਰੀਬ ਛੇ ਸਾਲ ਦੀ ਬੱਚੀ ਜਸਪ੍ਰੀਤ ਕੌਰ ਦੱਸੀ ਜਾ ਰਹੀ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੱਗਦਾ ਹੈ ਕਿ ਦੋਵਾਂ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਪੁਲਿਸ ਪਾਰਟੀ ਨੂੰ ਬੱਚਿਆਂ ਦੇ ਮਾਪਿਆਂ ਦੀ ਭਾਲ ਲਈ ਸੂਚਿਤ ਕਰ ਦਿਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਲਾਸ਼ਾਂ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ।