ਵਿਸਥਾਰਿਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਦਿੱਤਾ ਮੰਗ ਪੱਤਰ

Punjab Image

ਗੁਰਦਾਸਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਸੂਬਾ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ ਦੀ ਅਗਵਾਈ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵਿਸਥਾਰਿਤ ਨੋਟੀਫਿਕੇਸ਼ਨ ਜ਼ਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਆਗੂਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਨੋਟੀਫਿਕੇਸ਼ਨ ਸਿਰਫ ਇੱਕ ਹੀ ਪੇਜ਼ ਦਾ ਜ਼ਾਰੀ ਕੀਤਾ ਗਿਆ ਹੈ ਜਦ ਕਿ ਨੋਟੀਫਿਕੇਸ਼ਨ ਵਿਸਥਾਰਿਤ ਰੂਪ ਵਿੱਚ ਜ਼ਾਰੀ ਨਹੀਂ ਹੈ। ਇਸੇ ਲਈ ਨਵੀਂ ਪੈਨਸ਼ਨ ਸਕੀਮ ਵਾਲੇ ਅਤੇ ਦੂਜੇ ਮੁਲਾਜ਼ਮਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਜ਼ਾਰੀ ਅਧੂਰੇ ਨੋਟੀਫਿਕੇਸ਼ਨ ਕਰਕੇ ਸ਼ੰਕੇ ਵੱਧਦੇ ਜਾ ਰਹੇ ਹਨ। ਆਗੂਆਂ ਮੰਗ ਕੀਤੀ ਕਿ ਸਿਰਫ 1972 ਵਾਲੀਆਂ ਸ਼ਰਤਾਂ ਅਤੇ ਨਿਯਮਾਂ ਵਾਲੀ ਪੁਰਾਣੀ ਪੈਨਸ਼ਨ ਸਕੀਮ ਹੀ ਬਹਾਲ ਕਰਨ ਦਾ ਵਿਸਥਾਰਿਤ ਨੋਟੀਫਿਕੇਸ਼ਨ ਜਲਦ ਤੋਂ ਜਲਦ ਜ਼ਾਰੀ ਕੀਤਾ ਜਾਵੇ। ਇਸ ਮੋਕੇ ਕੁਲਦੀਪ ਪੁਰੇਵਾਲ, ਰਾਜ ਕੁਮਾਰ, ਸੁਖਵਿੰਦਰ ਸਿੰਘ, ਰਜੇਸ਼ ਮਹਾਜਨ, ਮੰਗਲਦੀਪ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।