ਡਿਪਟੀ ਕਮਿਸ਼ਨਰ ਨੇ ਵੱਲਾ ਬਾਈਪਾਸ ਵਿਖੇ ਲੱਗਣ ਵਾਲੇ ਟ੍ਰੈਫਿਕ ਜਾਮ ਸਬੰਧੀ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

  • 7 ਦਿਨਾਂ ਦੇ ਅੰਦਰ ਟ੍ਰੈਫਿਕ ਜਾਮ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 24 ਫਰਵਰੀ 2025 : ਵੇਰਕਾ ਵੱਲਾ ਬਾਈਪਾਸ ਵਿਖੇ ਰੋਜ਼ਾਨਾ ਕਾਫ਼ੀ ਵੱਡੀ ਗਿਣਤੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਅਬਦੁੱਲਾ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਆਉਂਦੇ 7 ਦਿਨਾਂ ਦੇ ਅੰਦਰ ਟ੍ਰੈਫਿਕ ਜਾਮ ਦਾ ਪੱਕੇ ਤੌਰ ਤੇ ਸਥਾਈ ਹੱਲ ਕੀਤੇ ਜਾਵੇ ਤਾਂ ਜੋ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੇਰਕਾ ਵੱਲਾ ਬਾਈਪਾਸ ਤੇ ਆਮਤੋਰ ਤੇ ਲੋਕ ਗਲਤ ਸਾਈਡ ਤੋਂ ਦਾਖਲ ਹੁੰਦੇ ਹਨ ਜਿਸ ਕਰਕੇ ਇਥੇ ਜਾਮ ਲੱਗਾ ਰਹਿੰਦਾ ਹੈ। ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਗਲਤ ਦਿਸ਼ਾ ਤੋਂ ਆਉਣ ਵਾਲੀ ਟ੍ਰੈਫਿਕ ਪੱਕੇ ਤੌਰ ਤੇ ਬੰਦ ਕੀਤਾ ਜਾਵੇ ਤਾਂ ਹੀ ਇਸ ਸਮੱਸਿਆ ਦਾ ਹੱਲ ਹੋ ਸਕੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵੀ ਉਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਇਸ ਰਸਤੇ ਰਾਹੀਂ ਲੋਕ ਗਲਤ ਦਿਸ਼ਾ ਨੂੰ ਜਾਂਦੇ ਹਨ, ਜਿਸ ਕਰਕੇ ਟ੍ਰੈਫਿਕ ਦੀ ਸਮੱਸਿਆ ਪੈਦਾ ਹੋ ਰਹੀ ਹੈ। ਉਨਾਂ ਦੱਸਿਆ ਕਿ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਗਿਆ ਹੈ। ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਆਉਂਦੇ 7 ਦਿਨਾਂ ਦੇ ਅੰਦਰ ਅੰਦਰ ਪੱਕੇ ਤੌਰ ਤੇ ਹੱਲ ਕਰ ਦਿੱਤਾ ਜਾਵੇਗਾ ਅਤੇ ਇਸ ਰਸਤੇ ਤੇ ਜਾਮ ਦੀ ਸਮੱਸਿਆ ਛੁਟਕਾਰਾ ਮਿਲੇਗਾ।