ਡਿਪਟੀ ਕਮਿਸਨਰ ਪਠਾਨਕੋਟ ਨੇ ਸੀ.ਐਮ. ਦੀ ਯੋਗਸ਼ਾਲਾ ਵਿੱਚ ਪਹੁੰਚ ਕੇ ਸਫਾਈ ਕਰਮਚਾਰੀਆਂ ਨਾਲ ਲਗਾਈ ਯੋਗ ਦੀ ਕਲਾਸ

ਪਠਾਨਕੋਟ, 09 ਜਨਵਰੀ : ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਅਤੇ ਯੋਗ ਦੇ ਨਾਲ ਜੋੜਨ ਦੇ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ ਵੀ ਵੱਖ ਵੱਖ ਸਥਾਨਾਂ ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਜਿਸ ਅਧੀਨ ਟੈਮਪਰੈਸ ਹਾਲ ਮਿਸਲ ਚੋਕ ਵਿਖੇ ਨਗਰ ਨਿਗਮ ਪਠਾਨਕੋਟ ਦੇ ਸਫਾਈ ਕਰਮਚਾਰੀਆਂ ਲਈ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗ ਕਲਾਸਾਂ ਯੋਗ ਸੁਪਰਵਾਈਜਰ ਸ੍ਰੀਮਤੀ ਸੁਰੱਕਸਾ ਕੁਮਾਰੀ ਦੀ ਦੇਖਰੇਖ ਵਿੱਚ ਚਲਾਈਆਂ ਜਾ ਰਹੀਆਂ ਹਨ, ਅੱਜ ਦੀ ਯੋਗ ਕਲਾਸ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮਿਸਨਰ ਨਗਰ ਨਿਗਮ ਪਠਾਨਕੋਟ ਵਿਸੇਸ ਤੋਰ ਤੇ ਪਹੁੰਚੇ ਉਨ੍ਹਾਂ ਦੇ ਨਾਲ ਸ. ਸੁਰਜੀਤ ਸਿੰਘ ਸੰਯੁਕਤ ਕਮਿਸਨਰ ਕਾਰਪੋਰੇਸਨ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ। ਇਸ ਤੋਂ ਇਲਾਵਾ ਪਿ੍ਰਯਾ ਸਿੰਘ, ਗੋਰਵ, ਬਲਜਿੰਦਰ ਸਿੰਘ ਅਤੇ ਆਸੂਤੋਸ ਯੋਗ ਇੰਸਟਕੱਟਰ ਵੀ ਹਾਜਰ ਸਨ। ਇਸ ਮੋਕੇ ਤੇ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਅਪਣੇ ਵਿਭਾਗੀ ਅਧਿਕਾਰੀਆਂ ਦੇ ਨਾਲ ਸਫਾਈ ਕਰਮਚਾਰੀਆਂ ਨਾਲ ਯੋਗ ਦੀ ਕਲਾਸ ਲਗਾਈ। ਇਸ ਮੋਕੇ ਤੇ ਉਨ੍ਹਾਂ ਸੰਬੋਧਤ ਕਰਦਿਆਂ ਕਿਹਾ ਕਿ ਯੋਗ ਸਾਨੂੰ ਨਿਰੋਗ ਰੱਖਣ ਵਿੱਚ ਸਹਾਇਕ ਹੁੰਦਾ ਹੈ ਅਤੇ ਇਹ ਸਾਡੇ ਲਈ ਬਹੁਤ ਹੀ ਲਾਭਦਾਇਕ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਜਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਕੋਈ ਵੀ ਅਪਣੇ ਪਿੰਡ, ਮੁਹੱਲੇ, ਵਾਰਡ ਅੰਦਰ ਯੋਗ ਦੀ ਕਲਾਸ ਲਗਾਉਂਣ ਲਈ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਤੋਂ ਲਾਭ ਲੈਣਾ ਚਾਹੀਦਾ ਹੈ। ਇਸ ਮੋਕੇ ਤੇ ਸੀ.ਐਮ. ਦੀ ਯੋਗਸ਼ਾਲਾ ਦੀ ਟੀਮ ਵੱਲੋਂ ਡਿਪਟੀ ਕਮਿਸਨਰ ਪਠਾਨਕੋਟ ਨੂੰ ਇੱਕ ਪੋਦਾ ਵੀ ਭੇਂਟ ਕੀਤਾ।