ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜਾਰੀਆਂ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ

ਪਠਾਨਕੋਟ, 22 ਅਗਸਤ 2024 : ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜਾਂ ਦਾ ਰੀਵਿਓ ਕਰਨ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ, ਕਮਲਦੀਪ  ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਪਠਾਨਕੋਟ, ਡੀ.ਜੀ. ਸਿੰਘ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜਰ ਸਨ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਿਲ੍ਹੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ ਜਿਵੈਂ ਸਮੱਗਰਾ ਸਿੱਖਿਆ ਅਭਿਆਨ, ਸਮਾਰਟ ਸਕੂਲ, ਮਿਡ-ਡੇ ਮੀਲ, ਸਕੂਲਾਂ ਦੀਆਂ ਛੱਤਾਂ ਤੋਂ ਨਿਕਲਦੀਆਂ ਹਾਈ ਵੋਲਟੇਜ ਤਾਰਾਂ, ਸਕੂਲਾਂ ਦਾ ਨਾਮ ਬਦਲਣ ਸਬੰਧੀ, ਸਕੂਲਾਂ ਅੰਦਰ ਪਾਣੀ ਦੀ ਸੈਂਪਲਿੰਗ ਰਿਪੋਰਟ, ਪੀ.ਐਮ.ਸੀ., ਸਕੂਲਾਂ ਅੰਦਰ ਕੀਤੇ ਵਿਕਾਸ ਕਾਰਜਾਂ ਆਦਿ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਸੈਕੰਡਰੀ, ਹਾਈ. ਅਤੇ ਪ੍ਰਾਇਮਰੀ ਸਕੂਲਾਂ ਦੀ ਮੋਜੂਦਾ ਸਥਿਤੀ ਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪੈਂਦੇ ਸਰਕਾਰੀ ਸਕੂਲਾਂ ਦੀ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੀ ਚਾਰ ਦੀਵਾਰੀ ਕਰਵਾਈ ਗਈ ਹੈ। ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜਿਨ੍ਹਾਂ ਸਕੂਲਾਂ ਦੀ ਚਾਰ ਦੀਵਾਰੀ ਕਿਸੇ ਕਾਰਨਾਂ ਕਰਕੇ ਨਹੀਂ ਹੋ ਪਾਈ ਹੈ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਸਰਕਾਰੀ ਹਾਈ ਸਕੂਲ, ਸਰਕਾਰੀ ਮਿਡਲ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਆਦਿ ਅੰਦਰ 544 ਸਕੂਲਾਂ ਦੀ ਐਸ.ਐਮ.ਸੀ. ਕਮੇੇਟੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਐਮ.ਸੀ. ਦੀ ਕਾਰਗੁਜਾਰੀ ਅਧੀਨ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ 7629 ਕਿਤਾਬਾਂ ਸਕੂਲ ਦੇ ਐਸ.ਐਮ.ਸੀ. ਕਮੇਟੀ ਮੈਂਬਰਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਸਨ ਜੋ ਬਲਾਕਾਂ ਰਾਹੀ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਵੰਡ ਕੇ ਉਨ੍ਹਾਂ ਦੇ ਕਾਰਜਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਪੜ ਰਹੇ ਵਿਦਿਆਰਥੀਆਂ ਨੂੰ ਮੁੱਖ ਦਫਤਰ ਵੱਲੋਂ ਭੇਜੀਆਂ ਗਈਆਂ ਕਿਤਾਬਾਂ ਅਤੇ ਵਰਦੀਆਂ ਦੀ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਜਿਹੜੀਆਂ ਕਿਤਾਬਾਂ ਡੀਪੂ ਸਿੱਖਿਆ ਵਿਭਾਗ ਵਿੱਚ ਕਮੀ ਚਲ ਰਹੀ ਹੈ ਉਸ ਸਬੰਧੀ ਮੁੱਖ ਦਫਤਰ ਤੋਂ ਬੱਚਿਆਂ ਨੂੰ ਯੋਜਨਾਂ ਤਹਿਤ  ਕਿਤਾਬਾਂ ਦੀ ਮੰਗ ਕੀਤੀ ਜਾਵੈ। ਉਨ੍ਹਾਂ ਪਾਵਰ ਕਾੱਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਸਕੂਲਾਂ ਅੰਦਰ ਹਾਈ ਵੋਲਟੇਜ ਤਾਰਾਂ ਨਿਕਲਦੀਆਂ ਹਨ ਉਨ੍ਹਾਂ ਤਾਰਾਂ ਨੂੰ ਸਕੂਲਾਂ ਤੋਂ ਬਾਹਰ ਸਿਫਿਟ ਕੀਤਾ ਜਾਵੈ ਤਾਂ ਜੋ ਅਣ ਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਮੋਕੇ ਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਸਿੱਖਿਆ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਜਿਹਨਾਂ ਸਕੂਲਾਂ ਦੀ ਹਾਲਤ ਖਸਤਾ ਹੈ ਉਨ੍ਹਾਂ ਦੀ ਤੁਰੰਤ ਰਿਪੋਰਟ ਬਣਾ ਕੇ ਡਿਪਟੀ ਕਮਿਸਨਰ ਦਫਤਰ ਜਮ੍ਹਾਂ ਕਰਵਾਈ ਜਾਵੈ ਤਾਂ ਜੋ ਸਰਕਾਰ ਵੱਲੋਂ ਸਿੱਖਿਆ ਦੇੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਬਾਰਿਸ ਦਾ ਮੋਸਮ ਹੋਣ ਕਰਕੇ ਪੀਣ ਵਾਲੇ ਪਾਣੀ ਦੀ ਕਾਫੀ ਪ੍ਰੇਸਾਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੱਕ ਸਰਵੇ ਰਿਪੋਰਟ ਤਿਆਰ ਕੀਤੀ ਜਾਵੈ ਕਿ ਸਿੱਖਿਆ ਦੇ ਅੰਦਰ ਕਿਹੜੇ ਮੇਜਰ ਕੰਮ ਹਨ ਜੋ ਕੀਤੇ ਜਾ ਸਕਦੇ ਹਨ ਅਤੇ ਕੂਝ ਪੈਡਿੰਗ ਹਨ ਉਨ੍ਹਾਂ ਖਾਮੀਆਂ ਨੂੰ ਦੂਰ ਕਰਦਿਆਂ ਸਿੱਖਿਆ ਵਿਭਾਗ ਵੱਨੋਂ ਸਮਾਂ ਰਹਿੰਦਿਆਂ ਕਰਵਾ ਲਿਆ ਜਾਵੇਗਾ।