ਡਿਪਟੀ ਕਮਿਸ਼ਨਰ ਨੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਲਆ ਜਾਇਜ਼ਾ

  • ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 16 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਤਰਨ ਤਾਰਨ ਸ਼੍ਰੀਮਤੀ ਇੰਦਰਜੀਤ ਕੌਰ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆ ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁਸਾਵੀਆ ਦੀ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋਂ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਕਿਹਾ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।