ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੀਤੇ ਵਿਕਾਸ ਕਾਰਜ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ 

  • ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ, 5 ਜੁਲਾਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਸਰਬਪੱਖੀ ਵਿਕਾਸ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਉਨਾਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ।  ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਖੇਤੀਬਾੜੀ, ਬਿਜਲੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਵਿਕਾਸ ਕੰਮ ਕੀਤੇ ਹਏ ਹਨ। ਉਨਾਂ ਦੱਸਿਆ ਕਿ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜਿਸ ਵਿੱਚ ਰੋਜਾਨਾ ਮਰੀਜ਼ ਦਵਾਈ ਲੈ ਰਹੇ ਹਨ। ਸੂਬਾ ਵਾਸੀਆਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਅਪ-ਗਰੇਡ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।