ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ 

ਤਰਨ ਤਾਰਨ 29 ਅਗਸਤ 2024 : ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਹਿਯੋਗ ਨਾਲ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੰਟ, ਵਧੀਕ ਸੁਪਰਡੈਂਟ, ਸ਼੍ਰੀ ਰਾਹੁਲ ਰਾਜਾ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਇਸ ਤੋਂ ਇਲਾਵਾ ਮਿਸ ਅਮਨਦੀਪ ਕੌਰ ਡਿਪਟੀ ਲੀਗਲ ਏਡ ਡੀਫੈਂਸ ਕੌਸਲ ਤਰਨ ਤਾਰਨ, ਮਿਸ ਸ਼ੁਬਮ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ ਤਰਨ ਤਾਰਨ ਅਤੇ ਸ਼੍ਰੀ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਹਾਜ਼ਰ ਸੀ। ਮਾਨਯੋਗ ਜੱਜ ਸਾਹਿਬ ਜੀ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮੈਡੀਕਲ ਕੈਂਪ ਦਾ ਵੀ ਆਯੋਜਨ ਕਰਵਾਇਆ ਗਿਆ ਤਾ ਜੋ ਜੇਲ੍ਹ ਵਿੱਚ ਰਹਿ ਰਹੇ ਵਿਅਕਤੀਆਂ ਦੀ ਮੈਡੀਕਲ ਜਾਂਚ ਹੋ ਸਕੇ। ਮਾਨਯੋਗ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹਾਂ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਮਾਨਯੋਗ ਜੱਜ  ਸਾਹਿਬ ਜੀ ਵੱਲੋ ਜੇਲ੍ਹ ਵਿੱਚ ਟਾਈਲ ਬਣਾਉਣ ਵਾਲੀ ਫੈਕਟਰੀ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰਵਾਏ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।