ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 13 ਫਰਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

  • ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪ ਲਾਈਨ ਨੰਬਰ 7717397013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ

ਤਰਨ ਤਾਰਨ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 13 ਫਰਵਰੀ, 2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐੱਸ. ਬੀ. ਆਈ. ਲਾਈਫ਼ ਅਤੇ ਅਤੇਜ਼ਾ ਵੈੱਲਨੈੱਸ ਪ੍ਰਾਈਵੇਟ ਲਿਮਟਿਡ ਕੰਪਨੀਆਂ ਭਾਗ ਲੈ ਰਹੀਆ ਹਨ, ਪਲੇਸਮੈਂਟ ਲਈ ਐੱਸ. ਬੀ. ਆਈ. ਲਾਈਫ਼ ਕੰਪਨੀ ਨੂੰ ਮੈਨੇਜਰ ਉਮੀਦਵਾਰਾਂ ਦੀ ਜ਼ਰੂਰਤ ਹੈ, ਉਮਰ ਹੱਦ 18 ਤੋਂ 35 ਸਾਲ ਹੈ, ਯੋਗਤਾ ਗਰੈਜੂਏਸ਼ਨ ਪਾਸ, ਤਨਖਾਹ 25000 ਰੁਪਏ ਤੱਕ ਅਤੇ ਅਤੇਜ਼ਾ ਵੈਲਨੈਸ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਸੇਲਜ਼ ਅਫਸਰ ਲਈ ਉਮੀਦਵਾਰਾਂ ਦੀ ਜਰੂਰਤ ਹੈ, ਉਮਰ ਹੱਦ 18 ਤੋਂ 30 ਸਾਲ, ਯੋਗਤਾ ਘੱਟੋ-ਘੱਟ ਬਾਰਵੀਂ ਤੇ ਗਰੈਜੂਏਸ਼ਨ ਪਾਸ, ਤਨਖਾਹ 10000 ਤੋਂ 15000 ਰੁਪਏ ਤੱਕ। ਇੰਨਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ। ਉਨ੍ਹਾ ਕਿਹਾ ਕਿ ਪਲੇਸਮੈਂਟ ਕੈੱਪ ਵਿਚ ਭਾਗ ਲੈਣ ਲਈ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ, 2024 ਨੂੰ ਸਵੇਰੇ 09 ਵਜੇ ਤੋਂ ਦੁਪਹਿਰੇ 02 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ ਪਿੰਡ ਪਿੱਦੀ ਤਰਨ ਤਾਰਨ ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ ਹੋਰ ਦਸਤਾਵੇਜ, ਅਸਲ ਤੇ ਫੋਟੋ ਸਟੇਟ ਕਾਪੀਆਂ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।