
ਤਰਨ ਤਾਰਨ, 24 ਮਾਰਚ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 25 ਮਾਰਚ 2025 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ. ਸੀ. ਦਫਤਰ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ / ਸਵੈ- ਰੋਜਗਾਰ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਪਲੇਸਮੈਂਟ ਕੈਂਪ ਵਿੱਚ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਸੇਲਜ਼ ਅਡਵਾਈਜ਼ਰਾ ਦੀ ਲੋੜ ਹੈ। ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ (ਤਨਖਾਹ 15000 ਤੋਂ 20000/-ਰੁ:) (ਉਮਰ ਹੱਦ 18 ਤੋਂ 35 ਸਾਲ) (ਕੇਵਲ ਲੜਕੀਆਂ,) ਸਵੈ ਰੋਜਗਾਰ ਕੈਂਪ ਵਿੱਚ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ , ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ , ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜਿਲ੍ਹਾ ਮੈਨੇਜਰ ਐਸ. ਸੀ. ਐਫ. ਸੀ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ / ਟ੍ਰੇਨਿੰਗ / ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਅਤੇ ਲੋਨ ਸਬੰਧੀ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ 'ਤੇ ਹੀ ਫਾਰਮ ਵੀ ਭਰਵਾਏ ਜਾਣਗੇ, ਇਸ ਸਵੈ- ਰੋਜਗਾਰ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 'ਤੇ ਸੰਪਰਕ ਕੀਤਾ ਜਾ ਸਕਦਾ ਹੈ।