ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 5 ਜੁਲਾਈ ਨੂੰ

  • ਮੁੱਖ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਾਮਲ ਹੋਣ ਦਾ ਸੱਦਾ 

ਗੁਰਦਾਸਪੁਰ, 03 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮਿਤੀ 5 ਜੁਲਾਈ 2024 ਨੂੰ ਬਲਾਕ ਕਲਾਨੌਰ ਦੇ ਸੇਖਵਾਂ ਫਾਰਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਸਕੀਮ ਅਧੀਨ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀਬਾੜੀ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 5 ਜੁਲਾਈ ਨੂੰ ਸਵੇਰੇ 10:00 ਵਜੇ ਸੇਖਵਾਂ ਫਾਰਮ, ਬਲਾਕ ਕਲਾਨੌਰ ਵਿਖੇ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਭਾਗ ਲੈਣ ਅਤੇ ਖੇਤੀ ਦੀਆਂ ਤਕਨੀਕਾਂ ਤੋਂ ਜਾਣੂ ਹੋਣ।