
ਤਰਨ ਤਾਰਨ, 26 ਮਾਰਚ 2025 : ਸ੍ਰੀ ਗੋਇੰਦਵਾਲ ਸਾਹਿਬ ਸੁਪਰਡੰਟ ਕੇਂਦਰੀ ਜੇਲ੍ਹ, ਅੰਦਰ ਕਈ ਖਤਰਨਾਕ ਗੈਂਗਸਟਰ ਬੰਦੀ ਹਨ, ਜਿੰਨ੍ਹਾਂ ਦੀ ਸੁਰੱਖਿਆ ਲਈ ਜੇਲ੍ਹ ਪ੍ਰਸ਼ਾਸ਼ਨ ਵੱਲੋ ਪੁੱਖਤਾ ਇੰਤਜਾਮ ਕੀਤੇ ਹੋਏ ਹਨ। ਉਹਨਾਂ ਵੱਲੋ ਮਿਤੀ 23 ਮਾਰਚ, 2024 ਦੀ ਰਾਤ ਸਮੇਂ ਜੇਲ੍ਹ ਦੇ ਉਪਰ ਡਰੇਨ ਉੱਡਦਾ ਵੇਖਿਆ ਗਿਆ, ਜਿਸ ਨਾਲ ਜੇਲ੍ਹ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਇਆ ਮਹਿਸੂਸ ਕੀਤਾ ਗਿਆ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਵਾਇਆ ਗਿਆ। ਇਸ ਸਬੰਧੀ ਉਹਨਾਂ ਵੱਲੋ ਬੇਨਤੀ ਕੀਤੀ ਗਈ ਹੈ, ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਨੂੰ ਨੋ ਫਲਾਈ ਜ਼ੋਨ/ ਨੋ ਡਰੋਨ ਜ਼ੋਨ ਪੱਕੇ ਤੋਰ ਤੇ ਘੋਸ਼ਿਤ ਕੀਤਾ ਜਾਵੇ। ਇਸ ਸੰਬੰਧ ਵਿਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ.ਰਾਹੁਲ ਆਈ. ਏ. ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਜੇਲ੍ਹ, ਸ੍ਰੀ ਗੋਇੰਦਵਾਲ ਸਾਹਿਬ ਦੇ 500 ਮੀਟਰ ਦੇ ਘੇਰੇ ਅੰਦਰ ਨੋ ਫਲਾਈ ਜ਼ੋਨ/ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਏਰੀਏ ਵਿਚ ਡਰੋਨ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ, ਇਹ ਹੁਕਮ 15 ਅਪ੍ਰੈਲ 2025 ਤੱਕ ਲਾਗੂ ਰਹਿਣਗੇ।