ਪਲੇਸਮੈਂਟ ਕੈਂਪ ਦੌਰਾਨ 32 ਪ੍ਰਾਰਥੀਆਂ ਦੀ ਨੌਕਰੀ ਲਈ ਕੀਤੀ ਗਈ ਚੋਣ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਇਹ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ ਨੇ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ, ਇਨੰਫਿਊਜ਼ ਸਲਿਉਸ਼ਨ ਅਤੇ ਟਰੂ ਲਕਸ਼ਮੀ ਪ੍ਰਾਈਵੈਟ ਲਿਮਟਿਡ ਕੰਪਨੀਆ ਨੇ  ਭਾਗ ਲਿਆ।ਇਸ ਪਲੇਸਮੈਂਟ ਕੈਂਪ ਦੌਰਾਨ 34 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿੱਚੋਂ 32 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਸ੍ਰੀ ਵਿਕਰਮ ਜੀਤ, ਨੇ ਕਿਹਾ ਕਿ ਇਹ ਰੋਜ਼ਗਾਰ ਕੈਂਪ ਹਰ ਹਫਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਏ ਜਾਂਦੇ ਹਨ। ਉਹਨਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦੇ ਵਿੱਚ ਵੱਧ ਤੋਂ ਵੱਧ ਭਾਗ ਲੈਣ।