ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ : ਨਿਕਾਸ ਕੁਮਾਰ

  • ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ 

ਅੰਮ੍ਰਿਤਸਰ 28 ਫਰਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ ਬਣਾਉਣ ਲਈ "ਬੇਟੀ ਬਚਾਓ, ਬੇਟੀ ਪੜ੍ਹਾਓ" ਸਕੀਮ ਅਧੀਨ ਸਰਕਾਰੀ ਨੌਕਰੀਆਂ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਜਿਵੇਂ ਕਿ ਬੈਂਕ/ਪੀ.ਐਸ.ਐਸ.ਐਸ/ਕਲਰਕ/ਪੁੱਡਾ ਇਸ ਤੋਂ ਇਲਾਵਾ ਹੋਰ ਸਾਰੀਆਂ ਪੰਜਾਬ ਸਰਕਾਰ ਦੀਆਂ ਪ੍ਰੀਖਿਆਵਾਂ ਪਾਸ ਕਰਨ ਦੀ ਤਿਆਰੀ ਲਈ ਮੁਫ਼ਤ ਕੌਚਿੰਗ ਕਲਾਸਾਂ ਆਰੰਭ ਕੀਤੀਆਂ ਗਈਆਂ ਸਨ।ਜਿਸ ਵਿੱਚ 70 ਦੇ ਕਰੀਬ ਲੜਕੀਆਂ ਇਸ ਮੁਫ਼ਤ ਕੌਚਿੰਗ ਦਾ ਲਾਭ ਉਠਾ ਰਹੀਆਂ ਹਨ। ਇਸ ਲਈ ਉਹਨਾ ਵੱਲੋਂ ਕੌਚਿੰਗ ਲੈ ਰਹੀਆਂ ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ ਅਤੇ ਲੜਕੀਆਂ ਨਾਲ ਗੱਲਬਾਤ ਕਰਦੇ ਹੋਏ ਸਰਕਾਰੀ ਨੌਕਰੀ ਲਈ ਪੇਪਰ ਪਾਸ ਕਰਨ ਦੇ ਵਡਮੁੱਲੇ ਨੁਕਤੇ ਸਾਂਝੇ ਕੀਤੇ। ਇਸ ਸਮੇਂ ਉਨ੍ਹਾਂ ਨਾਲ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਉਤਪੱਤੀ,ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ, ਰੋਜਗਾਰ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ੳ ਸ਼੍ਰੀ ਤੀਰਥਪਾਲ ਸਿੰਘ, ਕਰੀਅਰ ਕਾੳਂੁਸਲਰ ਗੋਰਵ ਕੁਮਾਰ ਅਤੇ ਗਿਆਨਮ ਇੰਸਟੀਟਿਉਟ ਤੋਂ ਸ਼੍ਰੀ ਸਿਧਾਰਥ ਵੀ ਮੋਜੂਦ ਸਨ।