ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ 25 ਸਤੰਬਰ 2024 ਨੂੰ

ਅੰਮ੍ਰਿਤਸਰ 23 ਸਤੰਬਰ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਤੀਰਥਪਾਲ ਸਿੰਘ,ਡਿਪਟੀ ਸੀ.ਈ.ਓ, ਡੀ.ਬੀ.ਈ.ਈ, ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 25 ਸਤੰਬਰ 2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਐੱਲ.ਆਈ.ਸੀ ਆਫ ਇੰਡੀਆ, ਪੇ-ਟੀ.ਐੱਮ, ਅਤੇ ਸਵਿਫਟ ਸਕਿਓਰਟੀ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਅਫਸਰ, ਇੰਸ਼ੋਰੈਂਸ ਅਡਵਾਈਜ਼ਰ ,ਸਕਿਓਰਟੀ ਗਾਰਡ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ, ਜਿਨਾਂ ਦੀ ਤਨਖਾਹ 12 ਤੋਂ 24 ਹਜ਼ਾਰ ਰੁਪਏ ਹੋਵੇਗੀ। ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟਾ ਲੈ ਕੇ ਸਵੇਰੇ 09.30 ਵਜੇ ਪਹੁੰਚ ਸਕਦੇ ਹਨ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਗਰੁੱਪ https://tinyurl.com/dbeeasr ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।