ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ 

ਅੰਮ੍ਰਿਤਸਰ 12 ਜੂਨ : ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ. ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ. ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾ ਦੇ ਮੁਕਾਬਲੇ ਬਹੁਤ ਘੱਟ ਫੀਸਾ ਤੇ ਚਲਾਇਆ ਜਾਂਦਾ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿਚ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 0183-2212103, 6284432143  ਤੇ ਸੰਪਰਕ ਕੀਤਾ ਜਾ ਸਕਦਾ ਹੈ।