ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ-ਵਧੀਕ ਡਿਪਟੀ ਕਮਿਸ਼ਨਰ

  • ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

ਅੰਮ੍ਰਿਤਸਰ 9 ਅਪ੍ਰੈਲ : ਸ੍ਰੀ ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ  ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ  ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ ਵੱਲੋਂ ਸਾਇਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ  ਵੱਲੋਂ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੁੱਖ ਮਕਸਦ ਨੋਜਵਾਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਵਸਥ ਲੋਕਤੰਤਰ ਲਈ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਇਹ ਸਾਇਕਲ ਰੈਲੀ ਕੱਢਣ ਲਈ ਕੈਪਟਨ ਸੰਜੀਵ ਸ਼ਰਮਾਂ ਪ੍ਰਿੰਸੀਪਲ ਜੀ ਨੇ ਸਿਖਿਆਰਥੀਆਂ ਨੂੰ ਪੇ੍ਰਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਹੋਇਆਂ ਹਰੇਕ ਨੋਜਵਾਨ ਨੂੰ ਵੋਟਾਂ ਵਿਚ ਵੱਧ ਚੜ ਕੇ ਭਾਗ ਲੈਣ ਚਾਹੀਦਾ ਹੈ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਹੈ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਇਸ ਰੈਲੀ ਦਾ ਰੂਟ ਪਲਾਨ ਦਯਾਨੰਦ ਆਈ ਟੀ ਆਈ ਅੰਮਿਤਸਰ ਤੋਂ ਗਿਆਨੀ ਲੱਸੀ ਵਾਲਾ - ਸੁਭਾਸ਼ ਜੂਸਬਾਰ - ਸੁਭਾਸ਼ ਜੂਸਬਾਰ ਤੋਂ ਸੱਜੇ ਹੁੰਦੇ ਹੋਏ ਹਾਲ ਗੇਟ-ਜੀ ਆਈ ਜੀ ਟੀ ਹਾਲ ਗੇਟ - ਆਰ ਐੱਸ ਟਾਵਰ - ਭਰਾਵਾਂ ਦਾ ਢਾਬਾ-ਰੇਮੰਡ ਸ਼ੋਅ ਰੂਮ - ਗੁਲੂ ਐਕਸਕਲੂਸਿਵ-ਗਿਆਨੀ ਲੱਸੀ ਵਾਲਾ-ਸੁਭਾਸ਼ ਜੂਸਬਾਰ - ਹਾਥੀ ਗੇਟ - ਲੋਹਗੜ੍ਹ ਗੇਟ-ਆਈ ਟੀ ਆਈ ਇਸਤਰੀਆਂ ਬੇਰੀ ਗੇਟ੍ਰਤੋਂ ਵਾਪਸ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਸੀ। ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਸੰਸਥਾ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਰੈਲੀ ਦੀ ਤਿਆਰੀ ਕਰਵਾਈ। ਰੈਲੀ ਵਿੱਚ ਭਾਗ ਲੈ ਰਹੇ ਸਿਖਿਆਰਥੀਆਂ ਨੂੰ ਆਰਟਸ ਐਂਡ ਕਰਾਫ਼ਟ ਹਾਲ ਗੇਟ, ਜੀ ਆਈ ਜੀ ਟੀ ਹਾਲ ਗੇਟ, ਡੀ ਏ ਵੀ ਕਾਲਜ ਆਫ਼ ਐਜੂਕੇਸ਼ਨ ਫਾਰ ਵੋਮੈਨ ਬੇਰੀ ਗੇਟ, ਸਰਕਾਰੀ ਆਈ ਟੀ ਆਈ ਇਸਤਰੀਆਂ ਬੇਰੀ ਗੇਟ ਦੇ ਸਮੂਹ ਪ੍ਰਿੰਸੀਪਲ ਸਾਹਿਬ ਵੱਲੋਂ ਰਿਫ਼ਰੈਸ਼ਮੈਂਟ ਦਿੱਤੀ ਗਈ ਇਹਨਾਂ ਸੰਸਥਾਵਾਂ ਦੇ ਨੋਡਲ ਅਫ਼ਸਰਾ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਸਬੰਧੀ ਪੋਸਟਰ ਹੱਥ ਵਿੱਚ ਫੜਕੇ ਰੈਲੀ ਵਿੱਚ ਭਾਗ ਲੈ ਰਹੇ ਸਿਖਿਆਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਨਵਜੋਤ ਸਿੰਘ ਵਿਰਦੀ 15RO 3, ਸ੍ਰੀ ਦਿਨੇਸ਼ ਸੂਰੀ ਸੁਪਰਡੈਂਟ, ਸ੍ਰੀ ਸੁਰਿੰਦਰ ਸਿੰਘ 13P 39“Y ਸਮੇਤ ਚੋਣ ਦਫਤਰ ਅੰਮ੍ਰਿਤਸਰ ਕੇਂਦਰੀ ਦਾ ਸਟਾਫ਼ ਵੀ ਹਾਜ਼ਰ ਸੀ।