ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ 29 ਫਰਵਰੀ, 2024 ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ

  • ਕੇਸਾਧਾਰੀ ਸਿੱਖ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਪਟਵਾਰੀਆਂ ਅਤੇ ਨਗਰ ਕੌਂਸ਼ਲ ਜਾਂ ਨਗਰ ਪੰਚਾਇਤ ਦੇ ਨਿਯੁਕਤ ਕਰਮਚਾਰੀਆਂ ਭਰ ਕੇ ਦੇ ਸਕਦੇ ਹਨ ਆਪਣਾ ਫਾਰਮ

ਤਰਨ ਤਾਰਨ, 10 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਪ੍ਰੋਗਰਾਮ ਭੇਜਿਆ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਤਿਆਰੀ ਸਬੰਧੀ ਰਜਿਸਟ੍ਰੇਸ਼ਨ ਦਾ ਕੰਮ ਮਿਤੀ 21 ਅਕਤੂਬਰ, 2023 ਤੋਂ ਸੁਰੂ ਹੋ ਚੁੱਕਾ ਹੈ ਅਤੇ ਫਾਰਮ 29 ਫਰਵਰੀ, 2024 ਤੱਕ ਪ੍ਰਾਪਤ ਕੀਤੇ ਜਾਣਗੇ ।ਉਹਨਾਂ ਕਿਹਾ ਕਿ ਵੋਟਾਂ ਬਣਾਉਣ ਦੇ ਚਾਹਵਾਨ ਕੇਸਾਧਾਰੀ ਸਿੱਖ, ਜਿੰਨ੍ਹਾਂ ਦੀ ਉਮਰ 21 ਸਾਲ ਜਾਂ ਇਸ ਤੋਂ ਵੱਧ ਹੋਵੇ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਫਾਰਮ ਨੰਬਰ-1 ਪੁਰ ਕਰਕੇ ਮਿਤੀ 29 ਫਰਵਰੀ, 2024 ਤੱਕ ਪੇਂਡੂ ਖੇਤਰਾਂ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸ਼ਲ ਜਾਂ ਨਗਰ ਪੰਚਾਇਤ ਦੇ ਨਿਯੁਕਤ ਕਰਮਚਾਰੀਆਂ ਨੁੰ ਦਿੱਤੇ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਫਾਰਮ ਨਿਰਧਾਰਤ ਪ੍ਰੋਫਾਰਮੇ ਵਿੱਚ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮਿਤੀ 21 ਮਾਰਚ, 2024 ਨੁੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ ਮਿਤੀ 21 ਅਪ੍ਰੈਲ, 2024 ਤੱਕ ਦਾਅਵੇ ਅਤੇ ਇਤਰਾਜ ਲਏ ਜਾਣੇ ਹਨ।ਉਹਨਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 03 ਮਈ, 2024 ਨੂੰ ਕੀਤੀ ਜਾਵੇਗੀ। ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮ ਨੰਬਰ-1, ਜਿ਼ਲ੍ਹਾ ਚੋਣ ਦਫ਼ਤਰ, ਤਾਰਨ ਤਾਰਨ, ਜਿ਼ਲ੍ਹੇ ਦੇ ਸਮੂਹ ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ, ਜਿ਼ਲ੍ਹੇ ਦੇ ਸਮੂਹ ਦਫ਼ਤਰ ਤਹਿਸੀਲਦਾਰ, ਰੈਵੀਨਿਊ, ਦਫ਼ਤਰ ਪਟਵਾਰਖਾਨਾ, ਦਫ਼ਤਰ ਨਗਰ ਕੌਂਸ਼ਲ/ਨਗਰ ਪੰਚਾਇਤ ਤਾਰਨ ਤਾਰਨ, ਪੱਟੀ ਅਤੇ ਖੇਮਕਰਨ ਅਤੇ ਜਿ਼ਲ੍ਹਾ ਤਰਨ ਤਾਰਨ ਦੀ ਵੈੱਬਸਾਈਟ ਹਟਟਪਸ://ਟੳਰਨਟੳਰੳਨ.ਨਚਿ.ਨਿ/ਡੋਰਮਸ/ ‘ਤੇ ਉਪਲੱਬਧ ਹੋਣਗੇ। ਇਹ ਫਾਰਮ ਇਨ੍ਹਾਂ ਸਥਾਨਾਂ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਸਬੰਧੀ ਫਾਰਮ ਨੰਬਰ-1 ਬੰਡਲਾਂ ਜਾਂ ਜ਼ਿਆਦਾ ਗਿਣਤੀ ਵਿੱਚ ਪ੍ਰਾਪਤ ਨਹੀਂ ਕੀਤੇ ਜਾਣਗੇ।ਫਾਰਮ ਪ੍ਰਾਪਤ ਕਰਨ ਵਾਲੇ ਕਰਮਚਾਰੀ ਵੱਲੋਂ ਹਰੇਕ ਪ੍ਰਾਪਤ ਹੋਣ ਵਾਲੇ ਫਾਰਮ ਨੂੰ ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵੋਟਰ ਨੁੰ ਅਪੀਲ ਕੀਤੀ ਕਿ ਗੁਰਦੁਆਰਾ ਵੋਟਰ ਸੂਚੀ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇ ।