ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਗ੍ਰਿਫਤਾਰ

ਪਠਾਨਕੋਟ, 29 ਦਸੰਬਰ : ਪਠਾਨਕੋਟ ਪੁਲਿਸ ਦੇ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਇਹ ਹੈ ਕਿ, ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨਾਲ ਵਿਵਾਦ ਤੇ ਬਾਅਦ ਭੋਆ ਦੀ ਗ੍ਰਿਫਤਾਰੀ ਹੋਈ ਹੈ। ਸਾਬਕਾ ਵਿਧਾਇਕ ਤੇ ਸਰਕਾਰੀ ਕੰਮ ਵਿਚ ਵਿਗਣ ਪਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਕਾਇਤ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ, ਭੋਆ ਦੇ ਪਰਿਵਾਰਿਕ ਮੈਂਬਰਾਂ ਦੇ ਨਾਮ ਤੇ ਕਰੈਸ਼ਰ ਰਜਿਸਟਰਡ ਹੈ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਟਿੱਪਰ ਵੀ ਪੁਲਿਸ ਵਲੋਂ ਬਰਾਮਦ ਕੀਤਾ ਗਿਆ ਹੈ।