ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਅਤੇ ਜੇ.ਸੀ.ਬੀ.ਮਸੀਨ ਦਾ ਕੋਰਸ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਹੋਣ ਜਾ ਰਿਹਾ

ਅੰਮ੍ਰਿਤਸਰ 2 ਅਪ੍ਰੈਲ : ਸੀ-ਪਾਈਟ ਕੈਂਪ ਕਪੂਰਥਲਾਂ ਦੇ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਕਪੂਰਥਲਾ, ਜਲੰਧਰ, ਹੁਸਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ। ਯੂਵਕ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ । ਆਰਮੀ ਅਗਨੀਵੀਰ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਫਾਰਮ ਭਰ ਲਏ ਹਨ । ਉਹਨਾਂ ਯੂਵਕਾਂ ਵਾਸਤੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਚੱਲ ਰਹੀ ਹੈ ।ਚਾਹਵਾਨ ਯੂਵਕ ਕੈਂਪ ਵਿੱਚ ਆ ਕੇ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ। ਕੈਪਟਨ ਨੇ ਇਹ ਵੀ ਦੱਸਿਆ ਹੈ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾਂ ਵਿਖੇ ਜੇ.ਸੀ.ਬੀ ਮਸੀਨ ਦਾ ਕੋਰਸ ਵੀ ਕਰਵਾਇਆ ਜਾਵੇਗਾ ਜੋ ਕਿ ਬਿੱਲਕੁਲ ਮੁਫਤ ਹੋਵੇਗਾ ਅਤੇ ਕੋਰਸ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ  ਯੁਵਕ 10ਵੀਂ ਪਾਸ ਅਤੇ ਆਈ.ਟੀ.ਆਈ ਦਾ ਕੋਰਸ ਜਾ 10+2 ਪਾਸ ਹੋਵੇ ਉਹ ਜੇ.ਸੀ.ਬੀ ਮਸੀਨ ਦਾ ਕੋਰਸ ਕਰ ਸਕਦਾ ਹੈ । ਯੂਵਕ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ । ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਅਤੇ ਜੇ.ਸੀ.ਬੀ.ਮਸੀਨ ਦੇ ਕੋਰਸ ਲਈ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ, ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਕੈਂਪਟਨ ਦੇ ਦੱਸਿਆ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਯੂਵਕ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 8360163527,6900200733 ਅਤੇ 9914369376 ਤੇ ਸਪੰਰਕ ਕਰਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਥੇਹ ਕਾਂਜਲਾ,ਨੇੜੇ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ ਸਕਦੇ ਹਨ।