ਹੋਲਾ-ਮਹੱਲਾ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦਾ ਅੰਤਿਮ ਸਸਕਾਰ

ਗੁਰਦਾਸਪੁਰ, 11 ਮਾਰਚ : ਹੋਲਾ-ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲਾ ਦੇ ਨਿਹੰਗ ਪਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ, ਉਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪਰਦੀਪ ਸਿੰਘ ਦੀ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ। ਮ੍ਰਿਤਕ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦੇ ਕੇ ਅਤਿੰਮ ਸਸਕਾਰ ਕੀਤਾ ਅਤੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੇ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸ਼ਨ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਰਦੀਪ ਸਿੰਘ ਨੇ ਗੁਰੂ ਧਾਮਾਂ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਹੈ। ਮ੍ਰਿਤਕ ਨਿਹੰਗ ਪਰਦੀਪ ਸਿੰਘ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਆਪਣੇ ਪੁੱਤਰ ਦਾ ਅਤਿੰਮ ਸਸਕਾਰ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਸ ਦੇ ਪੁੱਤਰ ਨੇ ਗੁਰੂ-ਧਾਮ ਦੀ ਮਰਿਆਦਾ ਨੂੰ ਬਹਾਲ ਰੱਖਣ ਦੇ ਲਈ ਆਪਣੀ ਸ਼ਹਾਦਤ ਦਿੱਤੀ ਹੈ। ਉਸ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਹੁਲੜਬਾਜਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਨੂੰ ਪਰਦੀਪ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ। 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਸਰਕਾਰ ’ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।