ਸਿਹਤ ਵਿਭਾਗ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ 34 ਖੋਖੇ ਵਾਲਿਆਂ ਦੇ ਕੱਟੇ ਚਲਾਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 30 ਅਕਤੂਬਰ 2024 : ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਉਲੰਘਾਂਣਾ ਕਰਨ ਵਾਲੇ ਖ਼ੋਖਾ ਚਲਾਉਣ ਵਾਲੇ ਵਿਆਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਟੀਮ ਵਿੱਚ ਜਿਲ੍ਹਾ ਮਾਸ ਮੀਡੀਆ ਆਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਜ਼ਿਲਾ ਕੋ-ਆਰਡੀਨੇਟਰ ਕਾਰਜ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ , ਬਲਾਕ ਐਜੂਕੇਟਰ ਨਵੀਨ ਕਾਲੀਆ ਸ਼ਾਮਿਲ ਰਹੇ। ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ  ਤਰਨਤਾਰਨ ਸ਼ਹਿਰ ਵਿੱਚ ਕਈ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 35 ਖੋਖਾ ਮਾਲਕਾਂ ਦੇ ਚਲਾਨ ਕੱਟੇ ਗਏ। ਉਹਨਾਂ  ਦੱਸਿਆ ਕਿ ਦੁਕਾਨ, ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜ਼ਾਂ ਆਦਿ ਅੱਗੇ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜਰੂਰੀ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਵਿਭਾਗ ਵੱਲੋਂ ਕੋਟਪਾ ਐਕਟ ਅਧੀਨ ਚਲਾਨ ਕੱਟਿਆ ਜਾਵੇਗਾ। ਜ਼ਿਲਾ ਕੋਰਡੀਨੇਟਰ ਕਾਰਜ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਧਾਰਾ 4 ਮੁਤਾਬਕ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪਾਬੰਦੀ ਹੈ, ਧਾਰਾ 5 ਅਧੀਨ ਤੰਬਾਕੂ ਵਾਲੇ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ, ਧਾਰਾ 6 ਅਧੀਨ ਸਕੂਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਅਤੇ ਨਾਬਾਲਿਗਾਂ ਨੂੰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ, ਧਾਰਾ 7 ਅਧੀਨ ਤੰਬਾਕੂ ਉਤਪਾਦ ਦੇ 85 ਪ੍ਰਤੀਸ਼ਤ ਹਿੱਸੇ ਤੇ ਵਾਰਨਿੰਗ ਹੋਣਾ ਜਰੂਰੀ ਹੈ ਤੇ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਤਿੰਨ ਸਾਲ ਦੀ ਸਜਾ ਅਤੇ ਦੋ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।  ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ  ਕੋਟਪਾ ਐਕਟ 2003 ਦੇ ਅਧੀਨ ਸਕੂਲਾਂ, ਕਾਲਜ਼ਾਂ ਦੇ 50 ਮੀਟਰ ਦੇ ਦਾਇਰੇ ਵਿੱਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ। ਉਹਨਾਂ ਕਿਹਾ ਕਿ ਕਿਸੇ ਵੀ ਖਾਧ ਪਦਾਰਥ ਵੇਚਣ ਵਾਲੀ ਦੁਕਾਨ ਤੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ ਤੇ ਚੇਤਾਵਨੀ ਬੋਰਡ ਲੱਗਾ ਹੋਣਾ ਜਰੂਰੀ ਹੈ ।