ਅੰਮ੍ਰਿਤਸਰ 22 ਨਵੰਬਰ 2024 : ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਲਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰੈਣਗੜ੍ਹ, ਛੇਹਰਟਾ, ਪੁਤਲੀਘਰ, ਬਟਾਲਾ ਰੋਡ, ਮਜੀਠਾ ਰੋਡ ਅਤੇ ਜਹਾਜਗੜ੍ਹ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਸਮੂਹ ਇਲਾਕੇ ਦੇ ਲਗਭਗ 285 ਘਰਾਂ ਵਿਚ ਜਾ ਕੇ ਡੇਂਗੂ/ਚਿਕਨਗੁਨੀਆਂ ਦੇ ਲਾਵਰੇ ਸੰਬਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਣ ਸਮੂਹ ਟੀਮਾਂ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਘਰਾਂ ਵਿਚ ਜਾ ਕੇ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਲਗਭਗ 8 ਘਰਾਂ ਵਿਚੋਂ ਕੰਟੇਨਰਾਂ ਵਿਚ ਮਿਲੇ ਲਾਰਵੇ ਨੂੰ ਮੌਕੇ ਤੇ ਨਸ਼ਟ ਕੀਤਾ ਗਿਆ। ਇਸਤੋਂ ਇਲਾਵਾ ਇਹਨਾਂ ਇਲਾਕਿਆ ਵਿਚੋਂ ਫੀਵਰ ਸਰਵੇ ਵੀ ਕੀਤਾ ਗਿਆ ਅਤੇ ਬੁਖਾਰ ਦੇ ਮਰੀਜਾਂ ਬਲੱਡ-ਸੈਂਪਲ ਵੀ ਲਏ ਗਏ। ਇਸ ਦੇ ਨਾਲ ਹੀ ਕਈ ਥਾਵਾਂ ਦੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਗਿਆ, ਸਪਰੇਅ ਅਤੇ ਫੋਗਿੰਗ ਵੀ ਕਰਵਾਈ ਗਈ। ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਿਹਤ ਵਿਭਾਗ ਪੂਰੀ ਤਰਾਂ ਚੌਕਸ ਹੈ ਅਤੇ ਡੇਂਗੂ ਦੀ ਰੋਕਥਾਮ ਸੰਬਧੀ ਜਿਲੇ੍ਹ ਭਰ ਵਿਚ ਡੇਂਗੂ ਵਾਰਡਾਂ ਤਿਆਰ ਕੀਤੀਆਂ ਗਈਆਂ ਹਨ। ਜਿਨਾ ਵਿੱਚ ਸਿਵਲ ਹਸਪਤਾਲ ਅੰਮ੍ਰਿਤਸਰ, ਹਰੇਕ ਸਬ ਡਜਿਵੀਜਨਲ ਹਸਪਤਾਲਾਂ ਅਤੇ ਹਰੇਕ ਬਲਾਕ ਪੱਧਰ ਤੇ ਵੀ ਡੇਂਗੂ ਵਾਰਡਾਂ ਬਣਾਈਆਂ ਗਈਆ ਹਨ। ਐਂਟੀ ਲਾਰਵਾ ਵਿੰਗ ਵਿਚ 15 ਟੀਮਾਂ ਕੰਮ ਕਰ ਰਹੀਆ ਜੋ ਕਿ ਰੋਜਾਨਾਂ ਸ਼ਹਿਰ ਦੇ ਅਲੱਗ-ਅੱਲਗ ਹਿੱਸਿਆਂ ਵਿਚ ਖਾਸ ਕਰਕੇ ਹੋਟਸਪੋਟ ਖੇਤਰਾਂ ਵਿਚ ਜਾ ਕੇ ਐਂਟੀਲਾਰਵਾ ਗਤੀਵਿਧੀਆ ਕਰ ਰਹੀਆਂ ਹਨ।ਇਸਤੋਂ ਇਲਾਵਾ ਸਾਰੇ ਪ੍ਰਾਇਵੇਟ ਹਸਪਤਾਲਾਂ ਅਤੇ ਲੈਬੋਰਟਰੀਆਂ ਨੂੰ ਅਗਾਹ ਕੀਤਾ ਜਾ ਚੁੱਕਿਆ ਹੈ ਕਿ ਕੋਈ ਵੀ ਕੇਸ ਸਾਹਮਣੇ ਆਉਣ ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਇਸ ਮੋਕੇ ਤੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾਕਟਰ ਵਾਲਿਆ, ਡਾਕਟਰ ਹਰਮਨ ਸਿੰਘ, ਐਸ.ਆਈ. ਗਰਦੇਵ ਸਿੰਘ, ਐਸ.ਆਈ. ਸੁਖਦੇਵ ਸਿੰਘ, ਸਮੂਹ ਫੀਲਡ ਵਰਕਰ, ਬ੍ਰੀਡਿੰਗ ਕੈਚਰ ਅਤੇ ਐਂਟੀ ਲਾਰਵਾ ਸਟਾਫ ਹਾਜਰ ਸਨ।