ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ : ਜੱਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ, 08 ਮਾਰਚ 2025 : ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅੱਜ ਮੀਡੀਆ ਸਾਹਮਣੇ ਆਏ। ਇਸ ਮੌਕੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਚਿਰ ਗੁਰੂ ਦਾ ਹੁਕਮ ਸੀ ਉਨ੍ਹਾਂ ਚਿਰ ਹੀ ਸੇਵਾ ਕਰ ਸਕਦਾ ਸੀ। ਜੋ ਗੁਰੂ ਦਾ ਹੁਕਮ ਹੋਇਆ ਉਸ ਵਿੱਚ ਰਾਜੀ ਹਾਂ, ਉਸ ਵਿੱਚ ਹੀ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਆਇਆ ਹਾਂ। ਬਹੁਤ ਵੱਡੀ ਜਿੰਮੇਵਾਰੀ, ਬਹੁਤ ਵੱਡੀ ਗੁਰੂ ਸਾਹਿਬ ਜੀ ਦੀ ਸੇਵਾ ਮਿਲੀ ਸੀ। ਜੱਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿਰ ਦੇ ਮੇਹਰ ਭਰਿਆ ਹੱਥ ਰੱਖ ਕੇ ਸੇਵਾ ਲਈ ਹੈ, ਸਾਡੀ ਸੇਵਾ ਨੂੰ ਗੁਰੂ ਸਾਹਿਬ ਪ੍ਰਵਾਨ ਕਰਨ ਅਤੇ ਹੋਈਆਂ ਭੁੱਲਾਂ ਨੂੰ ਮੁਆਫ ਕਰਨ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਰਕਿੰਗ ਕਮੇਟੀ ਵੱਲੋਂ ਜੱਥੇਦਾਰ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਆਹੁਦੇ ਤੋਂ ਛੁੱਟੀ ਦੇ ਦਿੱਤੀ ਸੀ।