ਸਕੂਲ ਬੱਸ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ 

ਅੰਮ੍ਰਿਤਸਰ 28 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ। ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂੰ ਕਰਵਾਇਆ ਗਿਆ। ਉਹਨਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਗਿਆ, ਸਕੂਲੀ ਵੈਨ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਨੂੰ ਦਰਸਾਉਂਦੇ ਪੈਂਫਲੇਟ ਵੰਡੇ ਗਏ, ਸਕੂਲੀ ਵੈਨਾ ਵਿਚ ਫਸਟ ਏਡ ਕਿੱਟਾ ਅਤੇ ਗੈਸ ਬੁਝਾਊ ਜੰਤਰ ਚੈੱਕ ਕੀਤੇ ਗਏ। ਬੱਸ ਵਿਚ ਲੱਗੇ ਸੀਸੀਟੀਵੀ ਕੈਮਰਾ, ਸਪੀਡ ਗਵਰਨਰ ਚੈੱਕ ਕੀਤੇ ਗਏ ਅਤੇ ਹੈਲਪਰ ਨੂੰ ਦੱਸਿਆ ਗਿਆ ਕਿ ਬੱਚੇ ਨੂੰ ਉਤਾਰਨ ਸਮੇਂ ਬੱਚੇ ਦਾ ਘਰ ਹਮੇਸ਼ਾ ਬੱਸ ਦੇ ਖੱਬੇ ਪਾਸੇ ਹੋਣਾ ਚਾਹੀਦਾ ਹੈ। ਉਹਨਾਂ ਨੂੰ ਯੂਨੀਫਾਰਮ ਪਾ ਕੇ ਨੇਮ ਪਲੇਟ ਲਾਉਣਾ ਜਰੂਰੀ ਦਸਿਆ ਗਿਆ। ਇਸ ਮੌਕੇ ਅੰਜਨਾ ਗੁਪਤਾ ਪ੍ਰਿੰਸੀਪਲ, ਹਰਜਿੰਦਰ ਕੌਰ ਮੈਡਮ ਕੋਆਡੀਨੇਟਰ, ਅੰਗਰੇਜ਼ ਸਿੰਘ ਟਰਾਂਪੋਰਟ ਇੰਚਾਰਜ ਡੀ.ਏ.ਵੀ. ਪਬਲਿਕ ਸਕੂਲ ਮੌਕੇ ਤੇ ਹਾਜ਼ਰ ਸਨ।