ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।