‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਲੋਕ

  • 9 ਫਰਵਰੀ ਨੂੰ ਵੱਖ-ਵੱਖ ਥਾਵਾਂ ਤੇ ਲਗਾਏ  ਜਾਣਗੇ ਕੈਂਪ
  • ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ  ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ ਅਤੇ ਸੇਵਾਵਾਂ ਲੈਣ ਲਈ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਲੱਗਣ ਵਾਲੇ ਸਾਰੇ ਕੈਂਪਾਂ ਦੀ ਪ੍ਰਗਤੀ ਦਾ ਖੁਦ ਜਾਇਜਾ ਲਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 9 ਫਰਵਰੀ ਨੂੰ ਸਬ ਡਵੀਜਨ ਅੰਮ੍ਰਿਤਸਰ-1 ਦੇ ਅਧੀਨ ਪੈਂਦੇ ਪਿੰਡ ਸਰਕਾਰੀ ਸਕੂਲ ਜਾਣੀਆਂ ਵਿਖੇ ਠੱਠੀਆਂ ਤੇ ਜਾਣੀਆਂ ਦੇ ਵਾਸੀਆਂ ਲਈ ਕੈਂਪ, ਅੰਮ੍ਰਿਤਸਰ ਅਰਬਨ 110 ਦੇ ਵਾਸੀਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਹਾਂ ਸਿੰਘ ਗੇਟ ਸ਼ਿਵਾਲਾ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ,  ਸਬ ਡਵੀਜਨ ਅੰਮ੍ਰਿਤਸਰ-2 ਅਧੀਨ  ਲੋਹਾਰਕਾਂ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ, ਮਹਿਮਾ ਦੇ ਸਰਕਾਰੀ ਸਕੂਲ, ਬੂਥ ਦੇ ਸਰਕਾਰੀ ਸਕੂਲ ਅਤੇ ਵਰਪਾਲ ਦੇ ਪੰਚਾਇਤ ਘਰ, ਸਬ ਡਵੀਜਨ ਅਜਨਾਲਾ ਅਧੀਨ ਮੱਧੂ ਛਾਂਗਾ ਦੇ ਸਰਕਾਰੀ ਐਲੀਮੈਂਟਰੀ ਸਕੂਲ, ਮੋਹਨ ਭੰਡਾਰੀਆਂ ਦੇ ਸਰਕਾਰੀ ਹਾਈ ਸਕੂਲ, ਗੋਰੇ ਨੰਗਲ ਦੇ ਸਰਕਾਰੀ ਐਲੀਮੈਂਟਰੀ ਸਕੂਲ, ਦਿਆਲ ਭੜੰਗ ਦੇ ਸਰਕਾਰੀ ਹਾਈ ਸਕੂਲ, ਸਬ ਡਵੀਜਨ ਬਾਬਾ ਬਕਾਲਾ ਅਧੀਨ ਡੇਰਾ ਬਾਬਾ ਜੈਮਲ ਸਿੰਘ ਅਤੇ ਵੜੈਚ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਵੜੈਚ, ਕਰਤਾਰਪੁਰ ਅਤੇ ਜਮਾਲਪੁਰ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਕਰਤਾਰਪੁਰ, ਪਿੰਡ ਭੱਟੀਕੇ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਠੱਠੀਆਂ ਅਤੇ ਬੇਦਾਦਪੁਰ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਬ ਡਵੀਜਨ ਮਜੀਠਾ ਅਧੀਨ ਫੱਤੂਭੀਲਾ ਦਾ ਕੈਂਪ ਸਰਕਾਰੀ ਹਾਈ ਸਕੂਲ, ਕੋਟਲੀ ਢੋਲੇ ਸ਼ਾਹ ਦਾ ਕੈਂਪ ਸਰਕਾਰੀ ਮਿਡਲ ਸਕੂਲ, ਜੇਠੂਨੰਗਲ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਪੰਧੇਰ ਅਤੇ ਪੰਧੇਰ ਖੁਰਦ ਜੋਹਲ ਦਾ ਕੈਂਪ ਸਰਕਾਰੀ ਹਾਈ ਸਕੂਲ ਪੰਧੇਰ ਅਤੇ ਸਬ ਡਵੀਜਨ ਲੋਪੋਕੇ ਅਧੀਨ ਰਾਜਾਸਾਂਸੀ ਵਾਰਡ ਨੰ: 5,6 ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਸਾਹਮਣੇ ਬਾਬਾ ਬੀਰ ਸਿੰਘ ਗੁਰਦੁਆਰਾ ਰਾਜਾਸਾਂਸੀ, ਪਿੰਡ ਓਠੀਆਂ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਧਾਰੀਵਾਲ ਦਾ ਕੈਂਪ ਸਰਕਾਰੀ ਮਿਡਲ ਸਕੂਲ, ਪਿੰਡ ਰਾਣੇਵਾਲੀ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕੈਂਪ ਲਗਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਵਧੇਰੇ ਗਿਣਤੀ ਵਿਚ ਲੋਕ ਪਹੁੰਚ ਕੇ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਜਿਸ ਨਾਲ ਲੋਕਾਂ ਦਾ ਕੀਮਤੀ ਸਮਾਂ ਵੀ ਬਚ ਰਿਹਾ ਹੈ। ਉਨਾਂ ਦਸਿਆ ਕਿ ਪਹਿਲਾਂ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਵੱਖ-ਵੱਖ ਦਫ਼ਤਰਾਂ ਵਿਖੇ  ਚੱਕਰ ਮਾਰਨੇ ਪੈਂਦੇ ਸਨ। ਹੁਣ ਉਨਾਂ ਨੂੰ ਘਰ ਦੇ ਨੇੜੇ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਡਾਇਲ 1076 ਨਾਲ ਸਬੰਧਤ ਸਾਰੀਆਂ ਸੇਵਾਵਾਂ ਉਪਲਬਧ ਹੋਣਗੀਆਂ
43 ਡੋਰ-ਟੂ-ਡੋਰ ਸੇਵਾਵਾਂ ਜੋ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।