ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ : ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼

ਬਟਾਲਾ, 21 ਸਤੰਬਰ 2024 : ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਪਿੰਡਾਂ ਤੇ ਸ਼ਹਿਰ ਬਟਾਲਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲ ਸੁਣਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕ ਜਦ ਦਫਤਰਾਂ ਵਿੱਚ ਆਪਣਾ ਕੰਮ ਕਰਵਾਉਣ ਜਾਣ ਤਾਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬਟਾਲਾ ਸ਼ਹਿਰ ਵਿੱਚ 700 ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਬਣਾ ਕੇ ਦਿੱਤੇ ਗਏ ਹਨ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਖੱਜਲ ਖੁਆਰ ਹੋਣਾ ਪਿਆ ਸੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਰ ਲਾਈਟਾਂ, ਪਾਰਕਾਂ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਪਿੰਡ ਦੇ ਮੋਹਤਬਰ ਅਤੇ ਪਿੰਡ ਵਾਸੀਆਂ ਦੀ ਸਲਾਹ ਨਾਲ, ਪਿੰਡਾਂ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।