ਤਰਨ ਤਾਰਨ, 27 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਅਤੇ ਸਬ-ਤਹਿਸੀਲ ਝਬਾਲ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਨਾਇਬ ਤਹਿਸੀਲ ਝਬਾਲ ਸ਼੍ਰੀਮਤੀ ਇੰਦਰਜੀਤ ਕੌਰ, ਨਾਇਬ ਤਹਿਸੀਲਦਾਰ ਨੌਸ਼ਹਿਰਾ ਪੰਨੂਆਂ ਸ਼੍ਰੀਮਤੀ ਅਰਚਨਾ ਸ਼ਰਮਾ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆ ਜਮਾਂਬੰਦੀਆਂ ਨੂੰ ਕੰਨਜਾਇਨ, ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ । ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ।ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸਟ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।