ਤਰਨ ਤਾਰਨ 20 ਫਰਵਰੀ : ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਸਾਰੇ ਮੈਂਬਰਾਂ ਨੂੰ ਜਨਵਰੀ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਉਨ੍ਹਾਂ ਨੇ ਦੱਸਿਆ ਕਿ ਸਬਜ਼ੀ ਮੰਡੀ ਪੱਟੀ ਨੂੰ ਐੱਫ.ਐੱਸ.ਐੱਸ.ਆਈ ਵੱਲੋਂ ਕਲੀਨ ਵੈਜੀਟੇਬਲ ਐਂਡ ਫਰੂਟ ਮਾਰਕਿਟ ਅਤੇ ਸਟਰੀਟ ਫੂਡ ਹਰੀਕੇ ਪੱਤਣ ਨੂੰ ਕਲੀਨ ਸਟਰੀਟ ਫਰੂਟ ਹੱਬ ਸਰਟੀਫਾਈ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਅਤੇ ਚਾਰ ਸਰਕਾਰੀ ਸਕੂਲਾਂ ਵਿੱਚ ਹਾਈਜੀਨ ਰੇਟਿੰਗ ਹੋਣ ਉਪਰੰਤ ਉਨ੍ਹਾਂ ਨੂੰ ਵੈਰੀਗੁੱਡ ਸਰਟੀਫਾਈ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਨਵਰੀ 2024 ਤੋਂ ਤਰਨ ਤਾਰਨ ਦੀ ਫੂਡ ਸੇਫ਼ਟੀ ਆੱਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ। ਮੀਟਿੰਗ ਵਿੱਚ ਕਲੀਨ ਫਰੂਟ ਐਂਡ ਵੈਜ਼ੀਟੇਬਲ, ਕਲੀਨ ਸਟਰੀਟ ਫੂਡ ਹਬ ਅਤੇ ਹਾਈਜੀਨ ਰੇਟਿੰਗ ਦੇ ਵੈਰੀ ਗੁੱਡ ਰੇਟਿੰਗ ਵਾਲੇ ਐੱਫ.ਐੱਸ.ਐੱਸ.ਆਈ ਤੋਂ ਮਿਲੇ ਸਰਟੀਫਿਕੇਟ ਯੋਗ ਅਧਿਕਾਰੀਆਂ ਨੂੰ ਦੇ ਕੇ ਸਨਮਿਤ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਾਫ ਸੁਥਰੇ ਅਤੇ ਹਾਈਜਿਨਕ ਕੰਮ ਦੀ ਸਲਾਘਾ ਕੀਤੀ ਅਤੇ ਨਾਲ ਹੀ ਹਦਾਇਤ ਕੀਤੀ ਕਿ ਇਹ ਸਾਰੇ ਉਪਰਾਲਿਆ ਨੂੰ ਜਾਰੀ ਰੱਖਦੇ ਹੋਏ ਈਟ ਰਾਈਟ ਇੰਡੀਆ ਦੇ ਨਾਅਰੇ ਸਹੀ ਭੋਜਨ ਬਿਹਤਰ ਜੀਵਨ ਨੂੰ ਕਾਮਯਾਬ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ । ਅੰਤ ਵਿੱਚ ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਫਾਈਦੇ ਨੂੰ ਸਾਰਿਆ ਨਾਲ ਸਾਝਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਮੋਟੇ ਅਨਾਜ ਮਿਲਟਸ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਮੋਟੇ ਅਨਾਜ ਦੀ ਪੈਦਾਵਾਰ ਵਧਾਉਣੀ ਚਾਹੀਦੀ ਹੈ।