ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੋਈ ਮੀਟਿੰਗ

  • ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼

ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਦੇ  ਤਹਿਸੀਲਦਾਰ, ਨਾਇਬ ਤਹਿਸੀਲਦੀਰ, ਸਮੂਹ ਕਾਨੂੰਨਗੋ ਤੇ ਪਟਵਾਰੀਆਂ ਹਾਜਰ ਹੋਏ ਹਨ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ। ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।