ਵਿਧਾਇਕ ਕਲਸੀ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਮੁੱਦਿਆਂ ’ਤੇ ਕੀਤੀ ਗਈ ਗੱਲਬਾਤ

ਬਟਾਲਾ, 6 ਸਤੰਬਰ 2024 : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਖੇਤੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਿਸਾਨਾਂ ਆਦਿ ਤੋਂ ਸੁਝਾਅ ਲਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਹਿੱਤਾਂ ਦੀ ਸੁਰੱਖਿਆ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਉਨਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਨਾਲ ਸਬੰਧਤ ਖੇਤੀਬਾੜੀ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ । ਉਨਾਂ ਅੱਗੇ ਕਿਹਾ ਕਿ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਹਮੇਸ਼ਾ ਹਲਕੇ ਦੇ ਕਿਸਾਨਾਂ ਸਮੇਤ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਤਤਪਰ ਰਹਿੰਦੇ ਹਨ, ਜਿਸ ਦੀ ਉਹ ਭਰਵੀਂ ਸ਼ਲਾਘਾ ਕਰਦੇ ਹਨ।