ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਵੇਂ ਸਾਲ 2024 ਦੀ ਦਿੱਤੀ ਮੁਬਾਰਕਬਾਦ

  • ਵਿਧਾਨ ਸਭਾ ਹਲਕਾ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਰਹੇਗੀ ਜਾਰੀ

ਬਟਾਲਾ, 31 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕਾ ਬਟਾਲਾ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਲ, 2023 ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ, ਸਾਲ 2024 ਵਿੱਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਰਹੇਗੀ।