ਵਿਧਾਇਕ ਸ਼ੈਰੀ ਕਲਸੀ ਨੇ ਸਵ. ਸਰਦਾਰ ਅਵਤਾਰ-ਬੀਰ ਸਿੰਘ ਰੰਧਾਵਾ, ਯਾਦਗਾਰੀ 4-ਰੋਜ਼ਾ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ

  • ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਕੀਤੇ ਵਿਸ਼ੇਸ ਉਪਰਾਲੇ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਜਨਵਰੀ : ਸਵ. ਸਰਦਾਰ  ਅਵਤਾਰ-ਬੀਰ ਸਿੰਘ ਰੰਧਾਵਾ, ਯਾਦਗਾਰੀ 4-ਰੋਜ਼ਾ ਪੰਚਾਇਤੀ ਫੁੱਟਬਾਲ ਟੂਰਨਾਮੈਂਟ ਸਥਾਨਕ ਆਈ.ਟੀ.ਆਈ ਦੇ ਖੇਡ ਮੈਦਾਨ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਪਿ੍ਰਥੀਪਾਲ ਸਿੰਘ ਐਸ.ਪੀ ਡੀ, ਪ੍ਰਿੰਸੀਪਲ ਆਈ ਟੀ ਆਈ ਪਰਮਜੀਤ ਸਿੰਘ ਮਠਾਰੂ, ਤਰੁਣ ਕਲਸੀ, ਨਵਜੋਤ ਸਿੰਘ ਮੱਲ੍ਹੀ, ਰੰਜਨਦੀਪ ਸੰਧੂ, ਰਾਜੇਸ਼ਵਰ ਸਿੰਘ, ਰਜਿੰਦਰ ਸਿੰਘ ਬਾਜਵਾ, ਪ੍ਰਧਾਨ ਰਾਜਵਿੰਦਰ ਸਿੰਘ ਮਾਹਲ, ਰਵਿੰਦਰਪਾਲ ਚਾਹਲ, ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਪ੍ਰਭਜੋਤ ਸਿੰਘ, ਅਵਤਾਰ ਸਿੰਘ ਕਲਸੀ, ਕੋਚ ਮਨੋਹਰ ਸਿੰਘ, ਗੁਰਦੀਪ ਸਿੰਘ ਰੰਧਾਵਾ, ਗਗਨ ਬਟਾਲਾ, ਪਵਨ ਕੁਮਾਰ, ਲੈਕਚਰਾਰ ਜਸਬੀਰ ਸਿੰਘ, ਐਨ ਆਰ ਆਈ ਸਾਥੀ ਸ਼ਿਵਰਾਜ ਸਿੰਘ, ਬਲਰਾਜ ਸਿੰਘ, ਅਨਮੋਲ, ਡਿੰਪਲ, ਸ਼ੇਰੂ, ਰੋਬਿਨ, ਸਮਾ, ਅਨਮੋਲ, ਜੋਬਨ, ਨਵਰਾਜ ਸਿੰਘ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸਮੁੱਚੀ ਪ੍ਰਬੰਧਕੀ ਟੀਮ ਵਲੋਂ ਕਰਵਾਏ ਖੇਡ ਟੂਰਨਾਂਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ। ਉਨਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸਫਲਤਾ ਪੂਰਵਕ ਕਰਵਾਈਆਂ ਗਈਆਂ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਦੂਰ-ਦੁਰੇਡੇ ਤੋਂ 42 ਨਾਮੀ ਕਲੱਬਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ 28 ਜਨਵਰੀ ਨੂੰ ਫਾਈਨਲ ਮੁਕਾਬਲੇ ਕਰਵਾਏ ਗਏ। ਉਨਾਂ ਦੱਸਿਆ ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਬਟਾਲਾ ਫੁੱਟਬਾਲ ਕਲੱਬ ਦੀ ਟੀਮ ਪਹਿਲੇ ਨੰਬਰ ਤੇ ਰਹੀ ਅਤੇ ਦੂਜੇ ਨੰਬਰ ਤੇ ਪਿੰਡ ਜੈਤੋਸਰਜਾ ਦੀ ਟੀਮ ਰਹੀ। ਜੂਨੀਅਰ ਵਰਗ ਦੇ ਫਾਈਨਲ ਮੁਕਾਬਲੇ ਵਿੱਚ ਮਿਲੇਨੀਅਮ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਅਤੇ ਬਟਾਲਾ ਫੁੱਟਬਾਲ ਕਲੱਬ ਦੀ ਟੀਮ ਦੂਜੇ ਨੰਬਰ ’ਤੇ ਰਹੀ। ਉਨਾਂ ਦੱਸਿਆ ਕਿ ਸੀਨੀਅਰ ਵਰਗ ਵਿਚ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਅਤੇ ਦੂਜੇ ਸਥਾਨ ’ਤੇ ਰਹੀ ਟੀਮ ਨੂੰ 61000 ਰੁਪਏ ਦਾ ਨਕਦ ਇਨਾਮ ਅਤੇ ਜੂਨੀਅਰ ਵਰਗ ਵਿੱਚ ਪਹਿਲੇ ਨੰਬਰ ਵਾਲੀ ਟੀਮ ਨੂੰ 25000 ਰੁਪਏ ਅਤੇ ਦੂਜੇ ਨੰਬਰ ਤੇ ਰਹੀ ਟੀਮ ਨੂੰ 15000 ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।