ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

  • ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 1 ਜਨਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਹਿਲਾਂ ਦੀ ਤਰਾਂ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ 19 ਮਹਿਨਿਆਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 4 ਜਨਵਰੀ ਨੂੰ ਲੋਕਾਂ ਨੂੰ ਇੱਕੋ ਛੱਤ ਹਠਟਾਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਤਰਾਂ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਗੇਟ ਦੀ ਉਸਾਰੀ ਤੇ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।